Home latest News Amritsar ਪ੍ਰਸ਼ਾਸਨ ਵੱਲੋਂ ਹੁਕਮ ਜਾਰੀ, ਮੈਰਿਜ ਪੈਲੇਸਾਂ ‘ਚ ਹਥਿਆਰ ਲਿਜਾਣ ਤੇ ਫਾਇਰ...

Amritsar ਪ੍ਰਸ਼ਾਸਨ ਵੱਲੋਂ ਹੁਕਮ ਜਾਰੀ, ਮੈਰਿਜ ਪੈਲੇਸਾਂ ‘ਚ ਹਥਿਆਰ ਲਿਜਾਣ ਤੇ ਫਾਇਰ ਕਰਨ ‘ਤੇ ਪੂਰਨ ਮਨਾਹੀ

26
0

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇੱਕ ਰਵਾਇਤ ਜਿਹੀ ਬਣ ਗਈ ਹੈ ਅਤੇ ਸ਼ੋਸਲ ਮੀਡੀਆ ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ। ਜਿਸ ਨਾਲ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ 6 ਮਈ 2026 ਤੱਕ ਲਾਗੂ ਰਹੇਗਾ।

ਰੋਸ ਰੈਲੀਆਂ ਤੇ ਧਰਨੇ ‘ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਰੋਸ ਰੈਲੀਆਂ, ਧਰਨਿਆਂ ਅਤੇ ਵਿਖਾਵਿਆਂ ਆਦਿ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਕੀਤੇ ਹੁਕਮਾਂ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਹੇਠ ਆਉਂਦੇ ਸਾਰੇ ਥਾਣਿਆਂ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਰੋਸ ਰੈਲੀ ਕੱਢਣ, ਧਰਨਾ ਦੇਣ, ਜਨਤਕ ਮੀਟਿੰਗ ਕਰਨ, ਨਾਅਰੇਬਾਜ਼ੀ ਕਰਨ ਜਾਂ ਕਿਸੇ ਕਿਸਮ ਦਾ ਪ੍ਰਦਰਸ਼ਨ ਕਰਨ ਤੇ ਵੀ ਰੋਕ ਲਗਾਈ ਗਈ ਹੈ।

LEAVE A REPLY

Please enter your comment!
Please enter your name here