Home Desh Zirakpur ‘ਚ ਗੁਟਕਾ ਸਾਹਿਬ ਦੀ ਬੇਅਦਬੀ, ਖਿਲਰੇ ਹੋਏ ਮਿਲੇ ਅੰਗ

Zirakpur ‘ਚ ਗੁਟਕਾ ਸਾਹਿਬ ਦੀ ਬੇਅਦਬੀ, ਖਿਲਰੇ ਹੋਏ ਮਿਲੇ ਅੰਗ

17
0

ਇਹ ਘਟਨਾ ਐਰੋਸਿਟੀ ਦੇ ਐਚ ਬਲਾਕ ਤੋਂ ਸਾਹਮਣੇ ਆਈ। ਇੱਥੇ ਪਿੰਡ ਦੇ ਕੁੱਝ ਲੋਕ ਸੈਰ ਕਰ ਰਹੇ ਸਨ।

ਜ਼ੀਰਕਪੁਰ ਦੇ ਐਰੋਸਿਟੀ ਇਲਾਕੇ ‘ਚ ਏਅਪੋਰਟ ਰੋਡ ‘ਤੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੜਕ ਵਿਚਕਾਰ ਬਣੀ ਇੱਕ ਸਮਾਧੀ ਦੇ ਕੋਲ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਆ। ਸਥਾਨਕ ਲੋਕਾਂ ਤੇ ਸਿੱਖ ਪੰਥ ਦੇ ਲੋਕਾਂ ‘ਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਦੇਖਿਆ ਗਿਆ।
ਇਹ ਘਟਨਾ ਐਰੋਸਿਟੀ ਦੇ ਐਚ ਬਲਾਕ ਤੋਂ ਸਾਹਮਣੇ ਆਈ। ਇੱਥੇ ਪਿੰਡ ਦੇ ਕੁੱਝ ਲੋਕ ਸੈਰ ਕਰ ਰਹੇ ਸਨ। ਉਨ੍ਹਾਂ ਨੇ ਸੜਕ ਵਿਚਕਾਰ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗ ਦੇਖੇ ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਜ਼ੀਰਕਪੁਰ ਦੇ ਥਾਣਾ ਇੰਚਾਰਜ ਸਤਿੰਦਰ ਸਿੰਘ ਆਪਣੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਤੁਰੰਤ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਦੇਰ ਰਾਤ ਤੱਕ ਜਾਂਚ ਚਲਦੀ ਰਹੀ।
ਪੁਲਿਸ ਨੇੜੇ ਦੇ ਇਲਾਕਿਆਂ ‘ਚ ਸੀਸੀਟੀਵੀ ਫੂਟੇਜ ਦੀ ਜਾਂਚ ਕਰ ਰਹੀ ਹੈ ਤੇ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੀ ਹੈ। ਘਟਨਾ ਦਾ ਪਤਾ ਚੱਲਦੇ ਹੀ ਸਿੱਖ ਪੰਥ ਦੇ ਲੋਕ ਤੇ ਹੋਰ ਸਥਾਕਨ ਲੋਕ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਇਸ ਮਾਮਲੇ ‘ਚ ਜਲਦੀ ਤੋ ਜਲਦੀ ਕਾਰਵਾਈ ਦੀ ਮੰਗ ਕੀਤੀ ਹੈ।
ਮੁਹਾਲੀ ਪੁਲਿਸ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਣਪਛਾਤੇ ਲੋਕਾਂ ਖਿਲਾਫ਼ ਮਾਮਲ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਜਾਰੀ ਹੈ ਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਟੀਮ ਕੰਮ ਕਰ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here