Home Desh Punjab ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਕੱਲ੍ਹ ਤੂਫ਼ਾਨ ਦਾ ਯੈਲੋ ਅਲਰਟ

Punjab ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਕੱਲ੍ਹ ਤੂਫ਼ਾਨ ਦਾ ਯੈਲੋ ਅਲਰਟ

28
0

ਬੀਤੇ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦੇਖਿਆ ਗਿਆ।

ਪੰਜਾਬ ‘ਚ ਅੱਜ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। 8 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਮੌਸਮ ਨੂੰ ਲੈ ਕੇ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਪਰ, ਕੱਲ੍ਹ ਦੇ ਦਿਨ ਯਾਨੀ ਕਿ 26 ਮਾਰਚ ਨੂੰ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕੱਲ੍ਹ ਤੂਫ਼ਾਨ ਦਾ ਅਲਰਟ

ਕੱਲ੍ਹ, ਵੀਰਵਾਰ ਨੂੰ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਇਸ ਤੋਂ ਬਾਅਦ ਸ਼ੁੱਕਰਵਾਰ ਯਾਨੀ ਕਿ 27 ਮਾਰਚ ਨੂੰ ਮੌਸਮ ਸਾਫ਼ ਰਹੇਗਾ। ਸ਼ਨੀਵਾਰ, 28 ਮਾਰਚ ਨੂੰ ਦੁਬਾਰਾ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 28.1 ਡਿਗਰੀ, ਲੁਧਿਆਣਾ ਦਾ 29.6 ਡਿਗਰੀ, ਪਟਿਆਲਾ ਦਾ 30.2 ਡਿਗਰੀ, ਫਰੀਦਕੋਟ ਦਾ 30.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 27.2 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 30.6 ਡਿਗਰੀ, ਫਿਰੋਜ਼ਪੁਰ ਦਾ 30.7 ਡਿਗਰੀ, ਹੁਸ਼ਿਆਰਪੁਰ ਦਾ 27.7 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 27.2 ਡਿਗਰੀ ਦਰਜ ਕੀਤਾ ਗਿਆ।
ਮੁਹਾਲੀ ਦਾ ਵੱਧੋ-ਵੱਧ ਤਾਪਮਾਨ 29.3 ਡਿਗਰੀ, ਪਠਾਨਕੋਟ ਦਾ 27.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 27.2 ਡਿਗਰੀ, ਰੋਪੜ ਦਾ 28.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਜਾ 30.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 29.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 29.4 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here