Home Panjab Amritsar Police ਦੀ ਵੱਡੀ ਕਾਰਵਾਈ: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ...

Amritsar Police ਦੀ ਵੱਡੀ ਕਾਰਵਾਈ: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 7 ਪਿਸਤੌਲ ਬਰਾਮਦ

4
0

ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਤਿੰਨ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। 7 ਆਧੁਨਿਕ ਪਿਸਤੌਲ ਸਮੇਤ 12 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਜ਼ਲਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਟਾਰੀ ਸੈਕਟਰ ਦੇ ਸਰਹੱਦੀ ਖੇਤਰਾਂ ਵਿੱਚ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ। ਇਹ ਹਥਿਆਰ ਪਹਿਲਾਂ ਤੋਂ ਨਿਰਧਾਰਤ ਸਥਾਨਾਂ ਤੋਂ ਪ੍ਰਾਪਤ ਕਰਕੇ ਅੱਗੇ ਪੰਜਾਬ ਵਿੱਚ ਸਥਾਨਕ ਅਪਰਾਧਿਕ ਨੈਟਵਰਕਾਂ ਨੂੰ ਸਪਲਾਈ ਕਰਨ ਵਾਲੇ ਸਨ।
ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here