Home Desh Punjab ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਪੁਲਿਸ ਨੇ BKI ਦੀ ਵੱਡੀ...

Punjab ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਪੁਲਿਸ ਨੇ BKI ਦੀ ਵੱਡੀ ਅੱਤਵਾਦੀ ਸਾਜ਼ਿਸ਼ ਦਾ ਕੀਤਾ ਪਰਦਾਫਾਸ਼

36
0

ਪੰਜਾਬ ‘ਚ ਸੁਰੱਖਿਆ ਏਜੰਸੀਆਂ ਨੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।

ਕੇਂਦਰੀ ਏਜੰਸੀਆਂ, ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ, ਗੁਰਦਾਸਪੁਰ ਜ਼ਿਲ੍ਹਾ ਪੁਲਿਸ ਤੇ SSOC ਅੰਮ੍ਰਿਤਸਰ (ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ) ਦੁਆਰਾ ਇੱਕ ਸਾਂਝੇ ਆਪ੍ਰੇਸ਼ਨ ‘ਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਸ ਆਪ੍ਰੇਸ਼ਨ ਦੌਰਾਨ, ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਵੇਂ ਵਿਅਕਤੀ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਇਹ ਜਾਣਕਾਰੀ ਦਿੱਤੀ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ‘ਚ ਖਤਰਨਾਕ ਵਿਲਫ਼ੋਟਕ ਸਮੱਗਰੀ ਬਰਾਮਦ ਕੀਤੀ ਹੈ। ਇਨ੍ਹਾਂ ਬਰਾਮਦਗੀਆਂ ‘ਚ 5 ਹੈਂਡ ਗ੍ਰਨੇਡ, 2 ਸਪੈਸ਼ਲ ਡੈਟੋਨੇਟਰ, ਇੱਕ ਪੀਟੀਟੀ ਟਾਈਮਰ (ਏਨਕੋਡਰ ਤੇ ਡੀਕੋਡਰ ਨਾਲ), ਇੱਕ 9 ਵੋਲਟ ਦੀ ਬੈਟਰੀ, ਆਈਡੀ ਸਮੱਗਰੀ (1 ਕਿਲੋਗ੍ਰਾਮ ਉੱਚ ਵਿਸਫੋਟਕ ਤੀਖੀ ਸਮੱਗਰੀ ਨਾਲ ਭਰਿਆ) ਤੇ ਇੱਕ ਬਾਓਫੇਂਗ ਵਾਕੀ-ਟਾਕੀ ਸ਼ਾਮਲ ਹਨ। ਡੀਜੀਪੀ ਦਾ ਕਹਿਣਾ ਹੈ ਕਿ ਇਹ ਬਰਾਮਦਗੀ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਮੁਲਜ਼ਮ ਸੂਬੇ ਦੇ ਅੰਦਰ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਇੱਕ ਵੱਡੇ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ।
ਇਸ ਮਾਮਲੇ ਦੇ ਸਬੰਧ ‘ਚ, ਗੁਰਦਾਸਪੁਰ ਦੇ ਕਲਾਨੌਰ ਪੁਲਿਸ ਸਟੇਸ਼ਨ ‘ਚ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ‘ਚ ਜਾਂਚ ਕਰ ਤੇ ਵਿਦੇਸ਼ੀ ਬੈਠੇ ਹੈਂਡਲਰਾਂ ਤੇ ਸਥਾਨਕ ਨੈੱਟਵਰਕ ਦੀ ਜਾਂਚ ਕਰ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਰਾਜ ਦੇ ਅੰਦਰ ਸ਼ਾਂਤੀ, ਸੁਰੱਖਿਆ ਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਆਪਣੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਤੱਤਾਂ ਵਿਰੁੱਧ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।

LEAVE A REPLY

Please enter your comment!
Please enter your name here