Home latest News ਬੇਮੌਸਮੀ ਬਾਰਿਸ਼ ਨਾਲ ਫਸਲ ਦੀ ਜਾਂਚ ਲਈ ਕੇਂਦਰੀ ਟੀਮ ਪੁੱਜੀ ਫਰੀਦਕੋਟ, ਮੰਡੀਆਂ...

ਬੇਮੌਸਮੀ ਬਾਰਿਸ਼ ਨਾਲ ਫਸਲ ਦੀ ਜਾਂਚ ਲਈ ਕੇਂਦਰੀ ਟੀਮ ਪੁੱਜੀ ਫਰੀਦਕੋਟ, ਮੰਡੀਆਂ ਤੋਂ ਭਰੇ ਸੈਂਪਲ

10
0

ਕਿਸਾਨਾਂ ਨੇ ਅਧਿਕਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੱਸਦਿਆਂ ਨੁਕਸਾਨੀ ਫਸਲ ਲਈ ਰਾਹਤ ਦੇਣ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਦੀ ਮੰਗ ਤੇ ਕੇਂਦਰ ਸਰਕਾਰ ਦੀ ਇੱਕ ਟੀਮ ਨੇ ਅੱਜ ਫਰੀਦਕੋਟ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਦੇ ਹੋਏ ਕਣਕ ਦੀ ਫਸਲ ਦੇ ਸੈਂਪਲ ਇਕੱਠੇ ਕੀਤੇ। ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਜ਼ਿਲ੍ਹੇ ਵਿੱਚ ਕਣਕ ਦੀ ਫਸਲ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਜਿਸ ਨਾਲ ਫਸਲ ਦੀ ਗੁਣਵੱਤਾ ਵੀ ਪ੍ਰਭਾਵਿਤ ਹੋਈ ਹੈ।

ਫਸਲ ਵਿੱਚ ਨਮੀ ਦੀ ਮਾਤਰਾ ਵੱਧੀ

ਕਿਸਾਨਾਂ ਦੇ ਮੁਤਾਬਕ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਗਈ ਹੈ ਅਤੇ ਦਾਣਿਆਂ ਦਾ ਰੰਗ ਵੀ ਕਾਲਾ ਪੈ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਠੀਕ ਮੁੱਲ ਨਾ ਮਿਲਣ ਬਾਰੇ ਚਿੰਤਾ ਬਣੀ ਹੋਈ ਹੈ। ਕੇਂਦਰੀ ਟੀਮ ਨੇ ਫਰੀਦਕੋਟ ਅਤੇ ਕੋਟਕਪੂਰਾ ਮੰਡੀਆਂ ਵਿੱਚ ਪਹੁੰਚ ਕੇ ਮੌਕੇ ਤੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸੈਂਪਲ ਭਰੇ।

ਨੁਕਸਾਨੀ ਫਸਲ ਲਈ ਰਾਹਤ ਦੇਣ ਦੀ ਕੀਤੀ ਮੰਗ

ਇਸ ਦੌਰਾਨ ਕਿਸਾਨਾਂ ਨੇ ਅਧਿਕਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੱਸਦਿਆਂ ਨੁਕਸਾਨੀ ਫਸਲ ਲਈ ਰਾਹਤ ਦੇਣ ਦੀ ਮੰਗ ਕੀਤੀ ਹੈ। ਦੱਸਣਯੋਗ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਗਈ ਸੀ, ਜਿਸ ਦੇ ਚਲਦੇ ਇਹ ਟੀਮ ਭੇਜੀ ਗਈ ਹੈ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਤੋਂ ਸੈਂਪਲ ਇਕੱਠੇ ਕੀਤੇ ਗਏ ਹਨ ਅਤੇ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਨੂੰ ਹੁਣ ਉਮੀਦ ਹੈ ਕਿ ਉਨ੍ਹਾਂ ਦੀ ਸਮੱਸਿਆ ਨੂੰ ਸਮਝਦੇ ਹੋਏ ਸਰਕਾਰ ਵੱਲੋਂ ਰਾਹਤ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here