Home latest News Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਖੁਸ਼ਕ, ਔਸਤ ਵੱਧੋ-ਵੱਧ ਤਾਪਮਾਨ ‘ਚ...

Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਖੁਸ਼ਕ, ਔਸਤ ਵੱਧੋ-ਵੱਧ ਤਾਪਮਾਨ ‘ਚ ਵਾਧਾ

9
0

ਬੀਤੇ ਦਿਨੀਂ ਬਾਰਿਸ਼ ਤੋਂ ਬਾਅਦ, ਜਿੱਥੇ ਤਾਪਮਾਨ ਆਮ ਨਾਲੋਂ ਘੱਟ ਬਣਿਆ ਹੋਇਆ ਸੀ, ਹੁਣ ਇਹ ਆਮ ਦੇ ਕਰੀਬ ਪਹੁੰਚ ਚੁੱਕਿਆ ਹੈ।

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਕਿਸੇ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਦੇ ਦਿਨ ਯਾਨੀ ਕਿ ਬੁੱਧਵਾਰ ਨੂੰ ਵੀ ਮੌਸਮ ਸਾਫ਼ ਰਹੇਗਾ। ਵੀਰਵਾਰ ਤੇ ਸ਼ੁੱਕਰਵਾਰ ਦੇ ਦਿਨ ਵੀ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦੋਵੇਂ ਦਿਨਾਂ ਲਈ ਤਿੰਨ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਪੰਜਾਬ ਦੇ ਤਾਪਮਾਨ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਬਾਰਿਸ਼ ਤੋਂ ਬਾਅਦ, ਜਿੱਥੇ ਤਾਪਮਾਨ ਆਮ ਨਾਲੋਂ ਘੱਟ ਬਣਿਆ ਹੋਇਆ ਸੀ, ਹੁਣ ਇਹ ਆਮ ਦੇ ਕਰੀਬ ਪਹੁੰਚ ਚੁੱਕਿਆ ਹੈ। ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 1.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 35.1 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦੇ ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਹ 32.6 ਡਿਗਰੀ ਰਿਹਾ, ਲੁਧਿਆਣਾ ਦਾ 34.0 ਡਿਗਰੀ, ਫਰੀਦਕੋਟ ਦਾ 34.5 ਡਿਗਰੀ, ਗੁਰਦਾਸਪੁਰ ਦਾ 33.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 32.1 ਡਿਗਰੀ, ਫਿਰੋਜ਼ਪੁਰ ਦਾ 32.9 ਡਿਗਰੀ, ਹੁਸ਼ਿਆਰਪੁਰ ਦਾ 31.8 ਡਿਗਰੀ, ਮੁਹਾਲੀ ਦਾ 33.2 ਡਿਗਰੀ, ਪਠਾਨਕੋਟ ਦਾ 31.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 30.7 ਡਿਗਰੀ, ਰੋਪੜ ਦਾ 32.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.5 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here