Home Desh ‘ਭੇਡਾਂ-ਬੱਕਰੀਆਂ’ ਵਾਲੀ ਟਿੱਪਣੀ ‘ਤੇ Swati Maliwal ਵਿਰੁੱਧ ਮਾਣਹਾਨੀ ਕੇਸ, AAP ਵਿਧਾਇਕ...

‘ਭੇਡਾਂ-ਬੱਕਰੀਆਂ’ ਵਾਲੀ ਟਿੱਪਣੀ ‘ਤੇ Swati Maliwal ਵਿਰੁੱਧ ਮਾਣਹਾਨੀ ਕੇਸ, AAP ਵਿਧਾਇਕ ਨੇ ਦਿੱਤੀ ਸ਼ਿਕਾਇਤ

30
0

ਇਹ ਪੂਰਾ ਮਾਮਲਾ ਓਦੋਂ ਦਾ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ‘ਆਪ’ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਸਨ।

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਟਿੱਪਣੀ ‘ਤੇ ਸਵਾਤੀ ਮਾਲੀਵਾਲ ਵਿਰੁੱਧ ਮਾਣਹਾਨੀ ਕੇਸ ਦਰਜ ਕਰਵਾਇਆ ਗਿਆ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕ ਅਮਰਦੀਪ ਕੌਰ ਅਰੋੜਾ ਨੇ ਸਵਾਤੀ ਮਾਲੀਵਾਲ ਵਿਰੁੱਧ ਮੋਗਾ ਦੀ ਇੱਕ ਅਦਾਲਤ ‘ਚ ਮਾਮਲਾ ਦਰਜ ਕਰਵਾਇਆ ਹੈ ‘ਆਪ’ ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਕਿਹਾ ਗਿਆ ਹੈ ਕਿ ਮਾਲੀਵਾਲ ਨੇ ਨਾ ਸਿਰਫ਼ ਪਾਰਟੀ ਦੇ ਵਿਧਾਇਕਾਂ, ਸਗੋਂ ਪੂਰੀ ਆਮ ਆਦਮੀ ਪਾਰਟੀ ਦੀ ਛਵੀ ਤੇ ਮਾਣ ਨੂੰ ਵੀ ਠੇਸ ਪਹੁੰਚਾਈ ਹੈ।

ਕੀ ਹੈ ਮਾਮਲਾ?

ਇਹ ਪੂਰਾ ਮਾਮਲਾ ਓਦੋਂ ਦਾ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ‘ਆਪ’ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਸਨ। ਮੁੱਖ ਮੰਤਰੀ ਦੇ ਨਾਲ ਵਿਧਾਇਕਾਂ ਦੇ ਦਿੱਲੀ ਪਹੁੰਚਣ ਦੇ ਘਟਨਾਕ੍ਰਮ ‘ਤੇ ਸਵਾਤੀ ਮਾਲੀਵਾਲ ਨੇ ਟਿੱਪਣੀ ਕਰਦੇ ਹੋਏ ਵਿਧਾਇਕਾਂ ਨੂੰ “ਭੇਡਾਂ-ਬੱਕਰੀਆਂ” ਕਿਹਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਵਿਧਾਇਕ ਬਿਨਾਂ ਕਿਸੇ ਸੋਚ-ਸਮਝ ਦੇ ਮੁੱਖ ਮੰਤਰੀ ਦੇ ਪਿੱਛੇ ਤੁਰ ਪੈਂਦੇ ਹਨ।
ਟਿੱਪਣੀ ਦਾ ਮਾਮਲਾ ਹੁਣ ਅਦਾਲਤ ‘ਚ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ‘ਚ ਮਾਮਲੇ ‘ਚ ਹੋਰ ਕਾਨੂੰਨੀ ਕਾਰਵਾਈ ਹੋਣ ਦੀ ਉਮੀਦ ਹੈ। ਇਸ ਦੌਰਾਨ, ਪੰਜਾਬ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਆਮ ਆਦਮੀ ਪਾਰਟੀ ਵਿਚਕਾਰ ਰਾਜਨੀਤਿਕ ਤਣਾਅ ਫਿਰ ਵੱਧ ਗਿਆ ਹੈ।

ਬੀਤੇ ਦਿਨੀਂ ਆਪ ਛੱਡ ਭਾਜਪਾ ‘ਚ ਹੋਏ ਸਨ ਸ਼ਾਮਲ

ਦੱਸ ਦੇਈਏ ਕਿ ਦਿੱਲੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਬੀਤੀ ਦਿਨੀਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਈ ਸੀ। ਸਵਾਤੀ ਮਾਲੀਵਾਲ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਦੇ 6 ਰਾਜ ਸਭਾ ਮੈਂਬਰ ਵੀ ਭਾਜਪਾ ‘ਚ ਸ਼ਾਮਲ ਹੋਏ ਸਨ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ ਤੇ ਰਜਿੰਦਰ ਗੁਪਤਾ ਭਾਜਪਾ ‘ਚ ਸ਼ਾਮਲ ਹੋਏ ਸਨ। ਇਸ ਰਾਜਨੀਤਿਕ ਘਟਨਾਕ੍ਰਮ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ‘ਚ ਤਲਖੀ ਵੱਧ ਗਈ, ਜਿਸ ਦੌਰਾਨ ਦੋਵੇਂ ਪਾਰਟੀ ਦੇ ਆਗੂਆਂ ਵੱਲੋਂ ਇੱਕ-ਦੂਜੇ ਖਿਲਾਫ਼ ਕਈ ਟਿੱਪਣੀਆਂ ਕੀਤੀਆਂ ਗਈਆਂ ਸਨ।

LEAVE A REPLY

Please enter your comment!
Please enter your name here