Home Uncategorized Punjab ਦੇ 5 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ, ਆਉਣ ਵਾਲੇ 3...

Punjab ਦੇ 5 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ, ਆਉਣ ਵਾਲੇ 3 ਦਿਨ ਲੂ ਦੀ ਚਿਤਾਵਨੀ

26
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ ਤੇ ਮੁਕਤਸਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਅੰਮ੍ਰਿਤਸਰ ‘ਚ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 5 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ ਤੇ ਮੁਕਤਸਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ.
ਕੱਲ੍ਹ ਤੇ ਪਰਸੋਂ ਯਾਨੀ ਕਿ 16 ਤੇ 17 ਮਈ ਨੂੰ ਸੂਬੇ ਦੇ 2 ਜ਼ਿਲ੍ਹਿਆਂ- ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 42.7 ਡਿਗਰੀ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.1 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 37.4 ਡਿਗਰੀ, ਅੰਮ੍ਰਿਤਸਰ ਦਾ 38.0 ਡਿਗਰੀ, ਲੁਧਿਆਣਾ ਦਾ 38.4 ਡਿਗਰੀ, ਪਟਿਆਲਾ ਦਾ 40.4 ਡਿਗਰੀ, ਪਠਾਨਕੋਟ ਦਾ 37.6 ਡਿਗਰੀ, ਬਠਿੰਡਾ ਦਾ 40.5 ਡਿਗਰੀ, ਫਰੀਦਕੋਟ ਦਾ 40.0 ਡਿਗਰੀ, ਗੁਰਦਾਸਪੁਰ ਦਾ 36.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 37.5 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 40.9 ਡਿਗਰੀ, ਫਿਰੋਜ਼ਪੁਰ ਦਾ 38.8 ਡਿਗਰੀ, ਹੁਸ਼ਿਆਰਪੁਰ ਦਾ 36.8 ਡਿਗਰੀ, ਮੁਹਾਲੀ ਦਾ 37.4 ਡਿਗਰੀ, ਰੋਪੜ ਦਾ 37.4 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 38.5 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here