Home Desh ਗੱਡੀ ਲੈ ਕੇ ਭਾਰਤ ਦਾਖਲ ਹੋਏ 2 Pakistani, BSF ਨੇ ਕੀਤੇ...

ਗੱਡੀ ਲੈ ਕੇ ਭਾਰਤ ਦਾਖਲ ਹੋਏ 2 Pakistani, BSF ਨੇ ਕੀਤੇ ਕਾਬੂ

6
0

ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ ਇਲਾਕੇ ‘ਚ ਵੱਖ-ਵੱਖ ਦੁਕਾਨਾਂ ਤੇ ਸਮਾਨ ਸਪਲਾਈ ਕਰਨ ਦਾ ਕੰਮ ਕਰਦੇ ਸਨ।

ਭਾਰਤ-ਪਾਕਿਸਤਾਨ ਸਰਹੱਦ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਖੇਤਰ ‘ਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ। ਅਧਿਕਾਰੀਆਂ ਮੁਤਾਬਕ ਦੋਵਾਂ ਕੋਲੋਂ ਇੱਕ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਸੁਰੱਖਿਆ ਏਜੰਸੀਆਂ ਵੱਲੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ ਇਲਾਕੇ ‘ਚ ਵੱਖ-ਵੱਖ ਦੁਕਾਨਾਂ ਤੇ ਸਮਾਨ ਸਪਲਾਈ ਕਰਨ ਦਾ ਕੰਮ ਕਰਦੇ ਸਨ। ਇਸ ਦੌਰਾਨ ਉਹ ਆਪਣੀ ਨਿੱਜੀ ਗੱਡੀ ਚ ਸਰਹੱਦ ਪਾਰ ਕਰਦੇ ਹੋਏ ਭਾਰਤੀ ਖੇਤਰ ‘ਚ ਦਾਖਲ ਹੋ ਗਏ, ਜਿੱਥੇ ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ। ਹੁਣ ਤੱਕ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਉਹ ਕਿਸ ਰਸਤੇ ਤੋਂ ਦਾਖਲ ਹੋਏ ਸਨ।
ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਮੁਹੰਮਦ ਸਲੀਮ ਪੁੱਤਰ ਨਜ਼ੀਰ ਅਹਿਮਦ (60 ਸਾਲ) ਵਾਸੀ ਨਾਸਟਰ ਕਾਲੋਨੀ, ਫਿਰੋਜ਼ਪੁਰ ਰੋਡ, ਲਾਹੌਰ ਤੇ ਆਮੀਰ ਨਵਾਜ਼ ਪੁੱਤਰ ਮੁਹੰਮਦ ਨਵਾਜ਼ (40 ਸਾਲ) ਵਾਸੀ ਜਸਹੀਨ ਟਾਊਨ, ਗੱਜੀ ਰੋਡ, ਲਾਹੌਰ ਵਜੋਂ ਹੋਈ ਹੈ। ਬੀਐਸਐਫ ਅਧਿਕਾਰੀਆਂ ਨੇ ਇਸ ਸਬੰਧੀ ਜੀਰੋ ਲਾਈਨ ਤੇ ਪਾਕਿਸਤਾਨੀ ਰੇਂਜਰਜ਼ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਫਿਲਹਾਲ, ਅੰਮ੍ਰਿਤਸਰ ਸੈਕਟਰ ‘ਚ ਬੀਐਸਐਫ ਦੇ ਅਧਿਕਾਰੀ ਦੋਵਾਂ ਵਿਅਕਤੀਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੇ ਹਨ। ਜਾਂਚ ਏਜੰਸੀਆਂ ਇਹ ਵੀ ਪਤਾ ਲਗਾ ਰਹੀਆਂ ਹਨ ਕਿ ਦੋਵੇਂ ਵਿਅਕਤੀ ਅਣਜਾਣੇ ‘ਚ ਸਰਹੱਦ ਪਾਰ ਕਰਕੇ ਭਾਰਤੀ ਖੇਤਰ ‘ਚ ਦਾਖਲ ਹੋਏ ਸਨ ਜਾਂ ਇਸ ਦੇ ਪਿੱਛੇ ਕੋਈ ਹੋਰ ਮਕਸਦ ਸੀ।

LEAVE A REPLY

Please enter your comment!
Please enter your name here