Home latest News Punjab ‘ਚ ਅੱਜ ਤੂਫ਼ਾਨ ਤੇ ਲੂ ਦਾ ਅਲਰਟ, 6 ਜ਼ਿਲ੍ਹਿਆਂ ‘ਚ ਬਾਰਿਸ਼...

Punjab ‘ਚ ਅੱਜ ਤੂਫ਼ਾਨ ਤੇ ਲੂ ਦਾ ਅਲਰਟ, 6 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ ਬੀਤੇ ਦਿਨ ਪੰਜਾਬ

7
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ‘ਚ ਅੱਜ ਤੂਫ਼ਾਨ ਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਤੇ ਫਿਰੋਜ਼ਪੁਰ ‘ਚ ਧੂੜ ਭਰਿਆ ਤੂਫ਼ਾਨ, ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦਾ ਯੈਲ ਅਲਰਟ ਜਾਰੀ ਕੀਤਾ ਗਿਆ ਹੈ। ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਫਾਜ਼ਿਲਕਾ, ਫਰਦੀਕੋਟ, ਮੁਕਤਸਰ, ਮੋਗਾ ਤੇ ਰੂਪਨਗਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਤੇ ਫਿਰੋਜ਼ਪੁਰ ‘ਚ ਅੱਜ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਕੱਲ੍ਹ ਦੇ ਦਿਨ ਯਾਨੀ ਕਿ 23 ਮਈ ਨੂੰ ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਤੇ ਫਿਰੋਜ਼ਪੁਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 24 ਤੇ 25 ਮਈ ਨੂੰ ਸੂਬੇ ਭਰ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 45.9 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦੀ ਵੱਧੋ-ਵੱਧ ਤਾਪਮਾਨ 44.2 ਡਿਗਰੀ, ਚੰਡੀਗੜ੍ਹ ਦਾ 44.0 ਡਿਗਰੀ, ਅੰਮ੍ਰਿਤਸਰ ਦਾ 41.5 ਡਿਗਰੀ, ਲੁਧਿਆਣਾ ਦਾ 43.0 ਡਿਗਰੀ, ਪਟਿਆਲਾ ਦਾ 44.9 ਡਿਗਰੀ, ਪਠਾਨਕੋਟ ਦਾ 42.4 ਡਿਗਰੀ, ਬਠਿੰਡਾ ਦਾ 43.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 42.8 ਡਿਗਰੀ, ਤੇ ਬਠਿੰਡਾ ਏਅਰਪੋਰਟ ਦਾ 45.6 ਡਿਗਰੀ ਦਰਜ ਕੀਤਾ ਗਿਆ।
ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 42.1 ਡਿਗਰੀ, ਫਿਰੋਜ਼ਪੁਰ ਦਾ 41.6 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 40.4 ਡਿਗਰੀ, ਮੁਹਾਲੀ ਦਾ 42.3 ਡਿਗਰੀ, ਪਠਾਨਕੋਟ ਦਾ 42.1 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 40.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 43.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 40.7 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here