Home Desh Punjab ਦੇ 10 ਜ਼ਿਲ੍ਹਿਆਂ ‘ਚ ਗਰਜ-ਚਮਕ ਨਾਲ ਮੀਂਹ ਦੇ ਆਸਾਰ, ਯੈਲੋ ਅਲਰਟ...

Punjab ਦੇ 10 ਜ਼ਿਲ੍ਹਿਆਂ ‘ਚ ਗਰਜ-ਚਮਕ ਨਾਲ ਮੀਂਹ ਦੇ ਆਸਾਰ, ਯੈਲੋ ਅਲਰਟ ਜਾਰੀ

21
0

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 3 ਦਿਨਾਂ ਤੋਂ ਮੀਂਹ ਦਾ ਦੌਰ ਜਾਰੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 3 ਦਿਨਾਂ ਤੋਂ ਮੀਂਹ ਦਾ ਦੌਰ ਜਾਰੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 4 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਅੱਜ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 7.6 ਡਿਗਰੀ ਘੱਟ ਹੋ ਗਿਆ ਹੈ। ਹਾਲਾਂਕਿ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ 6 ਜੂਨ ਤੱਕ ਮੌਸਮ ਵਿੱਚ ਉਤਾਰ-ਚੜ੍ਹਾਅ ਜਾਰੀ ਰਹੇਗਾ, ਜਦਕਿ ਅਗਲੇ ਇੱਕ ਹਫ਼ਤੇ ਦੌਰਾਨ ਤਾਪਮਾਨ ਮੁੜ 6 ਤੋਂ 8 ਡਿਗਰੀ ਤੱਕ ਵੱਧ ਸਕਦਾ ਹੈ।
ਇਸ ਦੌਰਾਨ, ਕਮਜ਼ੋਰ ਮਾਨਸੂਨ ਦੀ ਸੰਭਾਵਨਾ ਪੰਜਾਬ ਲਈ ਚਿੰਤਾਵਾਂ ਵਧਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਇਸ ਸਾਲ ਸੂਬੇ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਝੋਨੇ ਦੀ ਕਾਸ਼ਤ ਦੌਰਾਨ ਸਿੰਚਾਈ ਲਈ ਭੂਮੀਗਤ ਪਾਣੀ ‘ਤੇ ਨਿਰਭਰਤਾ ਵਧੇਗੀ, ਅਤੇ ਬਿਜਲੀ ਦੀ ਮੰਗ ਰਿਕਾਰਡ 18,000 ਮੈਗਾਵਾਟ ਤੱਕ ਪਹੁੰਚ ਸਕਦੀ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਘੱਟ ਬਾਰਿਸ਼ ਅਤੇ ਐਲ ਨੀਨੋ ਸਥਿਤੀਆਂ ਕਾਰਨ ਭੂਮੀਗਤ ਪਾਣੀ ਦਾ ਸੰਕਟ ਹੋਰ ਵੀ ਵਿਗੜ ਸਕਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਸਰਕਾਰ DSR ਤਕਨਾਲੋਜੀ ਨੂੰ ਉਤਸ਼ਾਹਿਤ ਕਰ ਰਹੀ ਹੈ, ਜੋ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਕਰ ਸਕਦੀ ਹੈ।

ਹੀਟਵੇਵ ਤੋਂ ਰਾਹਤ, 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਮਾਨਸੂਨ ਹੌਲੀ-ਹੌਲੀ ਅੱਗੇ ਵੱਧ ਰਿਹਾ ਹੈ। ਅਗਲੇ 3-4 ਦਿਨਾਂ ਵਿੱਚ ਇਸ ਦੇ ਕੇਰਲ, ਤਮਿਲਨਾਡੂ, ਲਕਸ਼ਦੀਪ ਅਤੇ ਬੰਗਾਲ ਦੀ ਖਾੜੀ ਦੇ ਕੁਝ ਹੋਰ ਹਿੱਸਿਆਂ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਉੱਤਰ ਪ੍ਰਦੇਸ਼ ਦੇ ਆਲੇ-ਦੁਆਲੇ ਇੱਕ ਵੈਸਟਰਨ ਡਿਸਟੇਨਬੇਨਸ ਸਰਗਰਮ ਹੈ। ਇਸ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ।
ਇਸ ਦਾ ਅਸਰ ਪੰਜਾਬ ‘ਤੇ ਵੀ ਪੈ ਸਕਦਾ ਹੈ, ਜਿਸ ਕਾਰਨ ਅਗਲੇ ਕੁਝ ਦਿਨਾਂ ਤੱਕ ਮੌਸਮ ਠੰਢਾ ਰਹਿਣ ਦੀ ਉਮੀਦ ਹੈ ਅਤੇ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲੇਗੀ। ਮੌਸਮ ਮਾਹਿਰਾਂ ਅਨੁਸਾਰ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਵੀ ਜਾਰੀ ਰਹਿ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਨਾਲ-ਨਾਲ ਆਸ ਪਾਸ ਦੇ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

LEAVE A REPLY

Please enter your comment!
Please enter your name here