Home Desh PoK ‘ਚ Pakistan ਸਰਕਾਰ ਵਿਰੁੱਧ ਗੁੱਸਾ, ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ‘ਚ...

PoK ‘ਚ Pakistan ਸਰਕਾਰ ਵਿਰੁੱਧ ਗੁੱਸਾ, ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ‘ਚ 11 ਮੌਤਾਂ; 70 ਜ਼ਖਮੀ

18
0

ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇਏਏਸੀ) ‘ਤੇ ਪਾਬੰਦੀ ਤੋਂ ਬਾਅਦ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ‘ਚ ਸਥਿਤੀ ਤਣਾਅਪੂਰਨ ਹੋ ਗਈ ਹੈ।

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ‘ਚ ਸਥਿਤੀ ਵਿਗੜਦੀ ਜਾ ਰਹੀ ਹੈ। ਜੁਆਇੰਟ ਅਵਾਮੀ ਐਕਸ਼ਨ ਕਮੇਟੀ (JAAC) ‘ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਪ੍ਰਦਰਸ਼ਨਕਾਰੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਝੜਪਾਂ ‘ਚ 11 ਲੋਕ ਮਾਰੇ ਗਏ ਹਨ ਤੇ 70 ਤੋਂ ਵੱਧ ਜ਼ਖਮੀ ਹੋ ਗਏ ਹਨ। ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਰਾਵਲਕੋਟ ‘ਚ ਹਿੰਸਾ ਉਦੋਂ ਸ਼ੁਰੂ ਹੋਈ ਜਦੋਂ JAAC ਸਮਰਥਕ ‘ਕ ਹਸਪਤਾਲ ਦੇ ਮੁਰਦਾਘਰ ਦੇ ਬਾਹਰ ਇਕੱਠੇ ਹੋਏ। ਉੱਥੇ ਇੱਖ ਵਰਕਰ ਦੀ ਲਾਸ਼ ਰੱਕੀ ਹੋਈ ਸੀ, ਜਿਸ ਦੀ ਪਹਿਲਾਂ ਗੋਲੀਬਾਰੀ ਦੀ ਘਟਨਾ ‘ਚ ਮੌਤ ਹੋ ਗਈ ਸੀ। ਪ੍ਰਦਰਸ਼ਨਕਾਰੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਟਕਰਾਅ ਹੋਇਆ।
ਪਿਛਲੇ ਹਫ਼ਤੇ, JAAC ਨੂੰ ਅੱਤਵਾਦ ਵਿਰੋਧੀ ਕਾਨੂੰਨਾਂ ਦੇ ਤਹਿਤ PoK ‘ਚ ਇੱਕ ਪਾਬੰਦੀਸ਼ੁਦਾ ਸੰਗਠਨ ਘੋਸ਼ਿਤ ਕੀਤਾ ਗਿਆ ਸੀ। ਇਸ ਤੋਂ ਬਾਅਦ, ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਪਾਰਟੀ ਨਾਲ ਜੁੜੇ ਵਿਅਕਤੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਤਣਾਅ ਵਧ ਗਿਆ। ਹਿੰਸਾ ‘ਚ ਚਾਰ ਪੁਲਿਸ ਕਰਮਚਾਰੀ ਤੇ ਇੱਕ ਰਾਹਗੀਰ ਮਾਰਿਆ ਗਿਆ। ਬਾਅਦ ‘ਚ, ਸੁਰੱਖਿਆ ਬਲਾਂ ਦੁਆਰਾ ਕੀਤੀ ਗਈ ਕਾਰਵਾਈ ਦੌਰਾਨ ਛੇ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ। ਬਹੁਤ ਸਾਰੇ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਹਾਲਾਂਕਿ, ਸਥਾਨਕ ਲੋਕ ਤੇ JAAC ਸਮਰਥਕ ਦਾਅਵਾ ਕਰ ਰਹੇ ਹਨ ਕਿ ਨਾਗਰਿਕਾਂ ਦੀ ਮੌਤ ਦੀ ਗਿਣਤੀ ਸਰਕਾਰੀ ਅੰਕੜਿਆਂ ਤੋਂ ਵੱਧ ਹੋ ਸਕਦੀ ਹੈ।

ਲੋਕ ਵਿਰੋਧ ਕਿਉਂ ਕਰ ਰਹੇ ਹਨ?

ਵਿਰੋਧ ਦਾ ਮੁੱਖ ਕਾਰਨ 45 ਮੈਂਬਰੀ ਪੀਓਕੇ ਵਿਧਾਨ ਸਭਾ ‘ਚ 12 ਸੀਟਾਂ ਦਾ ਰਾਖਵਾਂਕਰਨ ਹੈ। ਇਹ ਸੀਟਾਂ ਕਸ਼ਮੀਰ ਤੋਂ ਬਾਹਰ ਪਾਕਿਸਤਾਨ ਦੇ ਹੋਰ ਹਿੱਸਿਆਂ ‘ਚ ਰਹਿਣ ਵਾਲੇ ਸ਼ਰਨਾਰਥੀਆਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ। JAAC ਦਾ ਤਰਕ ਹੈ ਕਿ ਇਸ ਨਾਲ ਸਥਾਨਕ ਨਿਵਾਸੀਆਂ ਦੀ ਰਾਜਨੀਤਿਕ ਪ੍ਰਤੀਨਿਧਤਾ ਕਮਜ਼ੋਰ ਹੋਵੇਗੀ। ਸੰਗਠਨ ਨੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ, JAAC ਲੰਬੇ ਸਮੇਂ ਤੋਂ ਮਹਿੰਗਾਈ, ਬਿਜਲੀ ਦੀ ਕਮੀ, ਬੇਰੁਜ਼ਗਾਰੀ, ਮਾੜੇ ਪ੍ਰਸ਼ਾਸਨ ਤੇ ਰਾਜਨੀਤਿਕ ਅਣਗਹਿਲੀ ਵਰਗੇ ਮੁੱਦਿਆਂ ਵਿਰੁੱਧ ਆਪਣੀ ਆਵਾਜ਼ ਉਠਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ, ਸੰਗਠਨ ਨੇ ਵਧਦੀਆਂ ਆਟਾ ਤੇ ਬਿਜਲੀ ਦੀਆਂ ਕੀਮਤਾਂ ਵਿਰੁੱਧ ਕਈ ਵੱਡੇ ਵਿਰੋਧ ਪ੍ਰਦਰਸ਼ਨ ਕੀਤੇ ਹਨ।

ਬੰਦ ਦਾ ਸੱਦਾ ਤੇ ਵਧਦੀ ਚਿੰਤਾ

JAAC ਨੇ 9 ਜੂਨ ਨੂੰ ਪੂਰੇ ਖੇਤਰ ‘ਚ ਬੰਦ ਦਾ ਸੱਦਾ ਦਿੱਤਾ ਹੈ। ਇਹ ਬੰਦ ਰਾਖਵੀਆਂ ਸੀਟਾਂ ਦੇ ਨਾਲ-ਨਾਲ ਸੰਗਠਨ ‘ਤੇ ਲਗਾਈ ਗਈ ਪਾਬੰਦੀ, ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀਆਂ ਤੇ ਇਸਦੇ ਇੱਕ ਨੇਤਾ ਦੀ ਹੱਤਿਆ ਦੇ ਵਿਰੋਧ ‘ਚ ਹੈ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ (HRCP) ਨੇ ਹਿੰਸਾ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਲੋਕਾਂ ਨੂੰ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਨੇ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਭੇਜਣ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ ਹੈ।
ਇਸ ਦੌਰਾਨ, JAAC ਦੇ ਆਗੂਆਂ ਨੇ ਕਿਹਾ ਹੈ ਕਿ ਉਹ ਪਾਬੰਦੀ ਦੇ ਬਾਵਜੂਦ ਆਪਣਾ ਅੰਦੋਲਨ ਜਾਰੀ ਰੱਖਣਗੇ। ਸੰਗਠਨ ਦੇ ਇੱਕ ਆਗੂ ਸ਼ੌਕਤ ਨਵਾਜ਼ ਮੀਰ ਨੇ ਇਲਜ਼ਾਮ ਲਗਾਇਆ ਹੈ ਕਿ ਰਾਵਲਕੋਟ ‘ਚ ਲੋਕਾਂ ਵਿਰੁੱਧ ਬਹੁਤ ਜ਼ਿਆਦਾ ਤਾਕਤ ਦੀ ਵਰਤੋਂ ਕੀਤੀ ਗਈ ਹੈ। 27 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੂਰੇ PoK ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕਈ ਖੇਤਰਾਂ ਚ’ ਮੋਬਾਈਲ ਇੰਟਰਨੈੱਟ ਸੇਵਾਵਾਂ ‘ਚ ਬੰਦ ਕਰ ਦਿੱਤੀਆਂ ਗਈਆਂ ਹਨ, ਵੱਡੇ ਇਕੱਠਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨਤੇ JAAC ਦੇ ਮੁੱਖ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here