Home latest News Gurdaspur: ‘ਆਪ’ ਸਰਪੰਚ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਗੰਭੀਰ ਹਾਲਤ ‘ਚ ਹਸਪਤਾਲ...

Gurdaspur: ‘ਆਪ’ ਸਰਪੰਚ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਗੰਭੀਰ ਹਾਲਤ ‘ਚ ਹਸਪਤਾਲ ਦਾਖਲ

4
0

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਗੁਰਬਿੰਦਰ ਸਿੰਘ ਆਪਣੇ ਚਾਚੇ ਦੇ ਘਰੋਂ ਨਿਕਲ ਕੇ ਆਪਣੀ ਗੱਡੀ ‘ਚ ਬੈਠਣ ਦੀ ਤਿਆਰੀ ਕਰ ਰਿਹਾ ਸੀ।

ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਕਾਦੀਆਂ ਰਾਜਪੂਤਾਂ ‘ਚ ਦੇਰ ਸ਼ਾਮ ਇੱਕ ਵੱਡੀ ਘਟਨਾ ਵਾਪਰੀ। ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪਿੰਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ (ਆਪ) ਹਲਕੇ ਦੇ ਯੂਥ ਪ੍ਰਧਾਨ ਗੁਰਬਿੰਦਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਗੁਰਬਿੰਦਰ ਸਿੰਘ ਆਪਣੇ ਚਾਚੇ ਦੇ ਘਰੋਂ ਨਿਕਲ ਕੇ ਆਪਣੀ ਗੱਡੀ ‘ਚ ਬੈਠਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਨੇੜੇ ਹੀ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾਈਆਂ।
ਸਰਪੰਚ ਦੇ ਚਾਚੇ ਮੁਖਬੈਨ ਸਿੰਘ ਦੇ ਅਨੁਸਾਰ, ਦੋ ਨੌਜਵਾਨਾਂ ਨੇ ਤਿੰਨ ਗੋਲੀਆਂ ਚਲਾਈਆਂ, ਜੋ ਗੁਰਬਿੰਦਰ ਸਿੰਘ ਦੀਆਂ ਲੱਤਾਂ ‘ਚ ਲੱਗੀਆਂ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ।
ਮੁਖਬੈਨ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਸਰਪੰਚ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਸਰਪੰਚ ਦੀ ਗੰਭੀਰ ਹਾਲਤ ਨੂੰ ਦੇਖਦਿਆਂ, ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।
ਇਸ ਦੌਰਾਨ,ਬਟਾਲਾ ਪੁਲਿਸ ਜ਼ਿਲ੍ਹਾ ਦੇ ਡੀਐਸਪੀ ਫਤਿਹਗੜ੍ਹ ਚੂੜੀਆਂ, ਲਲਿਤ ਕੁਮਾਰ ਨੇ ਦੱਸਿਆ ਕਿ ਉਹ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਮਾਮਲੇ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਇੱਕ ਗੈਂਗਸਟਰ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ‘ਚ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ ਤੇ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here