Home Desh 2027 ਚੋਣਾਂ ਲਈ ਪੰਜਾਬ ਕਾਂਗਰਸ ਦੀ ਦਿੱਲੀ ‘ਚ ਬਣੇਗੀ ਰਣਨੀਤੀ, 3 ਦਿਨਾਂ...

2027 ਚੋਣਾਂ ਲਈ ਪੰਜਾਬ ਕਾਂਗਰਸ ਦੀ ਦਿੱਲੀ ‘ਚ ਬਣੇਗੀ ਰਣਨੀਤੀ, 3 ਦਿਨਾਂ ਤੱਕ ਮੀਟਿੰਗਾਂ ਕਰਨਗੇ ਆਬਜ਼ਰਵਰ

2
0

ਕਾਂਗਰਸ ਹਾਈਕਮਾਂਡ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੀ ਰਣਨੀਤੀ ਬਣਾਉਣ ਲਈ ਤਿਆਰ ਹੈ।

ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਆਬਜ਼ਰਵਰ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕਰਨਗੇ ਤੇ ਲੀਡਰਸ਼ਿਪ ਨੂੰ ਰਿਪੋਰਟ ਸੌਂਪਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂਆਂ ਤੋਂ ਫੀਡਬੈਕ ਲੈਣਗੇ। ਇਹ ਮੀਟਿੰਗ ਅਜਿਹੇ ਸਮੇਂ ‘ਚ ਹੋਣ ਜਾ ਰਹੀ ਹੈ ਜਦੋਂ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਆਬਜ਼ਰਵਰਾਂ ਦੀ ਵਨ-ਟੂ-ਵਨ ਮੀਟਿੰਗ

ਆਬਜ਼ਰਵਰ ਦਾ ਤਿੰਨ ਮੈਂਬਰੀ ਪੈਨਲ ਜਿਸ ‘ਚ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਸ਼ਾਮਲ ਹਨ, ਅਗਲੇ ਤਿੰਨ ਦਿਨਾਂ ‘ਚ ਕਾਂਗਰਸ ਦੇ ਸੰਸਦ ਮੈਂਬਰਾਂ, ਮੌਜੂਦਾ ਤੇ ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਵਿਅਕਤੀਗਤ ਮੀਟਿੰਗਾਂ ਕਰਨਗੇ। ਪਹਿਲੇ ਦਿਨ, ਆਬਜ਼ਰਵਰਾਂ ਦਾ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਕੇ ਪੰਜਾਬ ‘ਚ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨਾਤਮਕ ਚੁਣੌਤੀਆਂ ਤੇ ਚੋਣ ਰਣਨੀਤੀ ‘ਤੇ ਉਨ੍ਹਾਂ ਦੇ ਵਿਚਾਰ ਇਕੱਠੇ ਕਰਨ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਆਬਜ਼ਰਵਰਾਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਭਵਿੱਖ ਦੇ ਫੈਸਲਿਆਂ ਨੂੰ ਨਿਰਧਾਰਤ ਕਰਨ ‘ਚ ਮੁੱਖ ਭੂਮਿਕਾ ਨਿਭਾ ਸਕਦੀ ਹੈ।

ਹਾਈਕਮਾਂਡ ਧੜੇਬੰਦੀ ਨੂੰ ਖ਼ਤਮ ਕਰਨ ‘ਤੇ ਕੇਂਦ੍ਰਿਤ

ਇਹ ਕਦਮ 11 ਜੂਨ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵਿਚਕਾਰ ਹੋਈ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਚੁੱਕਿਆ ਗਿਆ ਹੈ। ਮੀਟਿੰਗ ਤੋਂ ਬਾਅਦ, ਪਾਰਟੀ ਲੀਡਰਸ਼ਿਪ ਨੇ ਤਿੰਨ ਆਬਰਜ਼ਰਵਰਾਂ ਦੀ ਨਿਯੁਕਤੀ ਕੀਤੀ ਸੀ। ਉਨ੍ਹਾਂ ਨੂੰ ਪੰਜਾਬ ‘ਚ ਰਾਜਨੀਤਿਕ ਤੇ ਸੰਗਠਨਾਤਮਕ ਸਥਿਤੀ ਦਾ ਮੁਲਾਂਕਣ ਕਰਨ ਦਾ ਕੰਮ ਸੌਂਪਿਆ ਗਿਆ। ਇਸ ਕਦਮ ਨੂੰ ਕਾਂਗਰਸ ਦੇ ਅੰਦਰੂਨੀ ਧੜੇਬੰਦੀ ਨੂੰ ਹੱਲ ਕਰਨ ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਰਾਣਨੀਤੀ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ।

ਭਵਿੱਖ ਦੀ ਰਣਨੀਤੀ

ਪਾਰਟੀ ਦੇ ਵੱਖ-ਵੱਖ ਪੱਧਰਾਂ ਦੇ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਆਬਜ਼ਰਵਰ ਆਪਣੀ ਰਿਪੋਰਟ ਕਾਂਗਰਸ ਹਾਈ ਕਮਾਂਡ ਨੂੰ ਸੌਂਪਣਗੇ। ਇਹ ਰਿਪੋਰਟ ਪੰਜਾਬ ਲਈ ਪਾਰਟੀ ਦਾ ਰੋਡਮੈਪ ਤਿਆਰ ਕਰ ਸਕਦੀ ਹੈ। ਵਿਧਾਨ ਸਭਾ ਚੋਣਾਂ ਲਈ ਰਣਨੀਤੀ ਨੂੰ ਆਕਾਰ ਦੇਣ ‘ਚ ਇਸ ਰਿਪੋਰਟ ਰਾਹੀਂ ਮਦਦ ਲਈ ਜਾ ਸਕਦੀ ਹੈ।

LEAVE A REPLY

Please enter your comment!
Please enter your name here