Home latest News Mansa ਮਹਿਲਾ ਸੈੱਲ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਸੜਕ ਹਾਦਸੇ ‘ਚ ਮੌਤ

Mansa ਮਹਿਲਾ ਸੈੱਲ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਸੜਕ ਹਾਦਸੇ ‘ਚ ਮੌਤ

2
0

ਹਾਦਸਾ ਇੰਨਾ ਭਿਆਨਕ ਸੀ ਕਿ ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਹਿਲਾ ਸੈੱਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਸੋਮਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਮਾਨਸਾ-ਬਠਿੰਡਾ ਮੁੱਖ ਮਾਰਗ ‘ਤੇ ਮਾਈਸਰਖਾਨਾ ਪਿੰਡ ਨੇੜੇ ਵਾਪਰਿਆ। ਇੰਸਪੈਕਟਰ ਬੇਅੰਤ ਕੌਰ, ਮਾਨਸਾ ‘ਚ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਕਾਰ ‘ਚ ਆਪਣੇ ਪਿੰਡ ਮਾਈਸਰਖਾਨਾ ਵਾਪਸ ਜਾ ਰਹੀ ਸੀ।
ਜਾਣਕਾਰੀ ਮੁਤਾਬਕ, ਉਹ ਖੁਦ ਗੱਡੀ ਚਲਾ ਰਹੀ ਸੀ। ਜਿਵੇਂ ਹੀ ਉਹ ਪਿੰਡ ਦੇ ਨੇੜੇ ਪਹੁੰਚੀ, ਉਨ੍ਹਾਂ ਦੀ ਕਾਰ ਪਹਿਲਾਂ ਭੂੰਗ ਨਾਲ ਭਰੀ ਟਰਾਲੀ ਨਾਲ ਟਕਰਾ ਗਈ ਤੇ ਬਾਅਦ ‘ਚ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ।

ਮੌਕੇ ‘ਤੇ ਹੀ ਮੌਤ

ਹਾਦਸਾ ਇੰਨਾ ਭਿਆਨਕ ਸੀ ਕਿ ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਇੰਸਪੈਕਟਰ ਬੇਅੰਤ ਕੌਰ ਆਪਣੇ ਪਿੱਛੇ ਆਪਣੇ ਪਤੀ, ਇੱਕ ਪੁੱਤਰ ਤੇ ਇੱਕ ਧੀ ਛੱਡ ਗਈ ਹੈ। ਉਨ੍ਹਾਂ ਦਾ ਪਤੀ ਖੇਤੀਬਾੜੀ ਕਰਦਾ ਹੈ ਤੇ ਉਹ ਮਾਈਸਰਖਾਨਾ ਪਿੰਡ ਦੀ ਰਹਿਣ ਵਾਲੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ, ਇਸ ਦੁਖਦਾਈ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਤੇ ਪੂਰੇ ਖੇਤਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

LEAVE A REPLY

Please enter your comment!
Please enter your name here