Home Crime Ferozepur Police ਦੀ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ: ਪੌਣੇ 6 ਕਿੱਲੋ...

Ferozepur Police ਦੀ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ: ਪੌਣੇ 6 ਕਿੱਲੋ ਹੈਰੋਇਨ ਤੇ ਸਵਿਫ਼ਟ ਕਾਰ ਸਮੇਤ ਦੋ ਤਸਕਰ ਚੜ੍ਹੇ CIA ਸਟਾਫ਼ ਦੇ ਅੜਿੱਕੇ

5
0

ਮੁਖ਼ਬਰ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਲੱਖਾ ਭੇਡੀਆਂ ਅਤੇ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 9, ਮੱਲਾਂਵਾਲਾ ਪਿਛਲੇ ਲੰਮੇ ਸਮੇਂ ਤੋਂ ਸਵਿਫ਼ਟ ਕਾਰ ਰਾਹੀਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।

ਨਸ਼ਾ ਮੁਕਤੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਸੀਆਈਏ ਸਟਾਫ਼ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿੱਲੋ 775 ਗ੍ਰਾਮ ਹੈਰੋਇਨ, ਚਾਰ ਮੋਬਾਈਲ ਫ਼ੋਨ ਅਤੇ ਤਸਕਰੀ ਲਈ ਵਰਤੀ ਜਾ ਰਹੀ ਇਕ ਸਵਿਫ਼ਟ ਕਾਰ ਬਰਾਮਦ ਕੀਤੀ ਹੈ। ਥਾਣਾ ਆਰਿਫ਼ ਕੇ ਵਿਖੇ ਦੋਵਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵੱਲੋਂ ਲਗਾਤਾਰ ਵਿਸ਼ੇਸ਼ ਤਲਾਸ਼ੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਆਈਏ ਸਟਾਫ਼ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੀ ਸੀ। ਜਦੋਂ ਪੁਲਿਸ ਦੀ ਇਹ ਟੀਮ ਗਸ਼ਤ ਕਰਦੀ ਹੋਈ ਟੋਲ ਪਲਾਜ਼ਾ ਤੋਂ ਥੋੜ੍ਹਾ ਅੱਗੇ ਆਰਿਫ਼ ਕੇ ਵਾਲੇ ਪਾਸੇ ਪਹੁੰਚੀ, ਤਾਂ ਉੱਥੇ ਇਕ ਖ਼ਾਸ ਮੁਖ਼ਬਰ ਨੇ ਪੁਲਿਸ ਨੂੰ ਅਹਿਮ ਸੂਚਨਾ ਦਿੱਤੀ।
ਮੁਖ਼ਬਰ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਲੱਖਾ ਭੇਡੀਆਂ ਅਤੇ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 9, ਮੱਲਾਂਵਾਲਾ ਪਿਛਲੇ ਲੰਮੇ ਸਮੇਂ ਤੋਂ ਸਵਿਫ਼ਟ ਕਾਰ ਰਾਹੀਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਨੇ ਦੱਸਿਆ ਕਿ ਇਹ ਦੋਵੇਂ ਤਸਕਰ ਅੱਜ ਵੀ ਆਪਣੀ ਸਵਿਫ਼ਟ ਗੱਡੀ ਨੰਬਰ ਪੀਬੀ 46 ਏਪੀ 3255 ਵਿਚ ਭਾਰੀ ਮਾਤਰਾ ’ਚ ਹੈਰੋਇਨ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਦੀ ਫ਼ਿਰਾਕ ਵਿਚ ਸਨ। ਉਹ ਪਿੰਡ ਵਾਹਕਾਂ ਦੀ ਦਾਣਾ ਮੰਡੀ ਕੋਲ ਖੜ੍ਹੇ ਹੋ ਕੇ ਕਿਸੇ ਖ਼ਰੀਦਦਾਰ ਦਾ ਇੰਤਜ਼ਾਰ ਕਰ ਰਹੇ ਸਨ। ਮੁਖ਼ਬਰ ਨੇ ਦੱਸਿਆ ਕਿ ਜੇਕਰ ਤੁਰੰਤ ਉੱਥੇ ਛਾਪਾ ਮਾਰਿਆ ਜਾਵੇ, ਤਾਂ ਦੋਵਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਪਾਰਟੀ ਨੇ ਮੁਖ਼ਬਰ ਵੱਲੋਂ ਦੱਸੀ ਹੋਈ ਜਗ੍ਹਾ ’ਤੇ ਛਾਪੇਮਾਰੀ ਕਰਕੇ ਕਾਰ ਸਵਾਰ ਮਨਜਿੰਦਰ ਸਿੰਘ ਅਤੇ ਜਗਜੀਤ ਸਿੰਘ ਨੂੰ ਮੌਕੇ ’ਤੇ ਹੀ ਦਬੋਚ ਲਿਆ ਗਿਆ। ਤਲਾਸ਼ੀ ਲੈਣ ’ਤੇ ਗੱਡੀ ਵਿੱਚੋਂ 5 ਕਿੱਲੋ 775 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਪੁਲਿਸ ਨੇ ਤਸਕਰੀ ਦੇ ਨੈੱਟਵਰਕ ਨੂੰ ਖੰਘਾਲਣ ਲਈ ਉਨ੍ਹਾਂ ਕੋਲੋਂ 4 ਐਂਡਰਾਇਡ ਮੋਬਾਇਲ ਫ਼ੋਨ ਅਤੇ ਵਰਤੀ ਗਈ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਐੱਸਐੱਸਪੀ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਹ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਸਪਲਾਈ ਅੱਗੇ ਕਿੰਨਾ-ਕਿੰਨਾ ਲੋਕਾਂ ਨੂੰ ਕੀਤੀ ਜਾਣੀ ਸੀ। ਪੁਲਿਸ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here