Home latest News Punjab ਦੇ 12 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ...

Punjab ਦੇ 12 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

4
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

26 ਜੂਨ ਯਾਨੀ ਕੱਲ੍ਹ 11 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 27 ਤੇ 28 ਜੂਨ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 41.6 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.8 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 38.8 ਡਿਗਰੀ, ਅੰਮ੍ਰਿਤਸਰ ਦਾ 37.2 ਡਿਗਰੀ, ਲੁਧਿਆਣਾ ਦਾ 37.8 ਡਿਗਰੀ, ਪਟਿਆਲਾ ਦਾ 38.6 ਡਿਗਰੀ, ਪਠਾਨਕੋਟ ਦਾ 40.0 ਡਿਗਰੀ, ਬਠਿੰਡਾ ਦਾ 39.5 ਡਿਗਰੀ, ਫਰੀਦਕੋਟ ਦਾ ਵੀ 39.5 ਡਿਗਰੀ, ਗੁਰਦਸਾਪੁਰ ਦਾ 38.5 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 38.0 ਡਿਗਰੀ ਦਰਜ ਕੀਤਾ ਗਿਆ।
ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 40.4 ਡਿਗਰੀ, ਫਿਰੋਜ਼ਪੁਰ ਦਾ 38.9 ਡਿਗਰੀ, ਪਠਾਨਕੋਟ ਦਾ 37.5 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.2 ਡਿਗਰੀ, ਰੋਪੜ ਦਾ 36.6 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 39.0 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 37.8 ਡਿਗਰੀ, ਮੁਹਾਲੀ ਦੀ 38.0 ਡਿਗਰੀ, ਤੇ ਹੁਸ਼ਿਆਰਪੁਰ ਦਾ 36.9 ਡਿਗਰੀ ਦਰਜ ਕੀਤਾ ਗਿਆ।

ਬੀਤੇ ਦਿਨ ਬਾਰਿਸ਼ ਦੀ ਹਾਲ

ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ‘ਚ 30.5 ਐਮਐਮ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਮੁਹਾਲੀ ‘ਚ 1.0 ਐਮਐਮ, ਭਾਖੜਾ ਡੈਮ (ਰੂਪਨਗਰ) ‘ਚ 1.0 ਐਮਐਮ, ਥੀਮ ਡੈਮ (ਪਠਾਨਕੋਟ) ‘ਚ 1.0 ਐਮਐਮ, ਪਠਾਨਕੋਟ ‘ਚ 1.0 ਐਮਐਮ, ਪਟਿਆਲਾ ‘ਚ 0.6 ਐਮਐਮ ਬਾਰਿਸ਼ ਦਰਜ ਕੀਤੀ ਗਈ। ਅੰਮ੍ਰਿਤਸਰ ‘ਚ ਬਾਰਿਸ਼ ਟ੍ਰੇਸ ਕੀਤੀ ਗਈ।

LEAVE A REPLY

Please enter your comment!
Please enter your name here