Home latest News Punjab ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਤੇ ਆਉਣ ਵਾਲੇ 2 ਦਿਨ ਭਾਰੀ...

Punjab ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਤੇ ਆਉਣ ਵਾਲੇ 2 ਦਿਨ ਭਾਰੀ ਬਾਰਿਸ਼ ਦਾ ਅਲਰਟ, ਜਾਣੋ ਮੌਸਮ ਦਾ ਹਾਲ

17
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਐਸੇਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਬਾਰਿਸ਼ ਦਾ ਅਲਰਟ ਹੈ। ਬਾਕੀ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ , ਸੂਬੇ ਦੇ ਹਰ ਜ਼ਿਲ੍ਹੇ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

8 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
9 ਜੁਲਾਈ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
10 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਸੂਬੇ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.1 ਡਿਗਰੀ ਸੈਲਸੀਅਸ ਰਿਹਾ ਹੈ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 35.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 34.6 ਡਿਗਰੀ, ਅੰਮ੍ਰਿਤਸਰ ਦਾ 33.5 ਡਿਗਰੀ, ਲੁਧਿਆਣਾ ਦਾ 33.8 ਡਿਗਰੀ, ਪਟਿਆਲਾ ਦਾ 32.7 ਡਿਗਰੀ, ਪਠਾਨਕੋਟ ਦਾ 34.9 ਡਿਗਰੀ, ਗੁਰਦਾਸਪੁਰ ਦਾ 33.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.6 ਡਿਗਰੀ, ਬਠਿੰਡਾ ਦਾ 35.2 ਡਿਗਰੀ, ਫਿਰੋਜ਼ਪੁਰ ਦਾ 34.7 ਡਿਗਰੀ, ਹੁਸ਼ਿਆਰਪੁਰ ਦਾ 33.8 ਡਿਗਰੀ ਦਰਜ ਕੀਤਾ ਗਿਆ।
ਸਾਲੇਰਨ (ਹੁਸ਼ਿਆਰਪੁਰ) ਦਾ 34.5 ਡਿਗਰੀ, ਮੋਗਾ ਦਾ 34.5 ਡਿਗਰੀ, ਮੁਹਾਲੀ ਦਾ 35.4 ਡਿਗਰੀ, ਮੁਕਤਸਰ ਦਾ 36.2 ਡਿਗਰੀ, ਪਠਾਨਕੋਟ ਦਾ 35.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 34.6 ਡਿਗਰੀ, ਰੋਪੜਾ ਦਾ 34.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 36.3 ਡਿਗਰੀ ਤੇ ਸੰਗਰੂਰ ਦਾ 34.2 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here