Home Desh Punjab ਦੇ 13 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਆਉਣ...

Punjab ਦੇ 13 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

10
0

ਬੀਤੇ ਦਿਨ ਪੰਜਾਬ ਦੇ ਔਸਤ ਵੱਧ-ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ‘ਚ ਅੱਜ, ਸੋਮਵਾਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਕੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨ ਯਾਨੀ ਕਿ 14, 15 ਤੇ 16 ਜੁਲਾਈ ਨੂੰ ਵੀ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਤਿੰਨ ਦਿਨਾਂ ਲਈ ਕਈ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ-ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.1 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.1 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 35.4 ਡਿਗਰੀ, ਅੰਮ੍ਰਿਤਸਰ ਦਾ 29.0 ਡਿਗਰੀ, ਲੁਧਿਆਣਾ ਦਾ 34.6 ਡਿਗਰੀ, ਪਟਿਆਲਾ ਦਾ 35.7 ਡਿਗਰੀ, ਪਠਾਨਕੋਟ ਦਾ 30.7 ਡਿਗਰੀ, ਫਰੀਦਕੋਟ ਦਾ 32.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 32.1 ਡਿਗਰੀ ਦਰਜ ਕੀਤਾ ਗਿਆ।
ਫਰੀਦਕੋਟ ਦਾ ਵੱਧੋ-ਵੱਧ ਤਾਪਮਾਨ 35.2 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 33.4 ਡਿਗਰੀ, ਫਿਰੋਜ਼ਪੁਰ ਦਾ 34.5 ਡਿਗਰੀ, ਹੁਸ਼ਿਆਰਪੁਰ ਦਾ 31.8 ਡਿਗਰੀ, ਮੋਗਾ ਦਾ 33.7 ਡਿਗਰੀ, ਮੁਹਾਲੀ ਦਾ 35.5 ਡਿਗਰੀ, ਮੁਕਤਸਰ ਦਾ 34.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 30.4 ਡਿਗਰੀ, ਰੋਪੜ ਦਾ 35.2 ਡਿਗਰੀ, ਤੇ ਸੰਗਰੂਰ ਦਾ 32.7 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here