Home latest News Punjab ‘ਚ ਅੱਜ ਬਾਰਿਸ਼ ਦਾ ਯੈਲੋ ਤੇ ਆਰੇਂਜ ਅਲਰਟ, ਜਾਣੋ ਆਉਣ...

Punjab ‘ਚ ਅੱਜ ਬਾਰਿਸ਼ ਦਾ ਯੈਲੋ ਤੇ ਆਰੇਂਜ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ

6
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

22 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
23 ਜੁਲਾਈ ਨੂੰ 4 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
24 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ ਵੀ 3.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 41.9 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ / ਜ਼ਿਲ੍ਹਾ
ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ)
29.4
ਅੰਮ੍ਰਿਤਸਰ
31.2
ਲੁਧਿਆਣਾ
29.4
ਪਟਿਆਲਾ
29.3
ਬਠਿੰਡਾ
39.4
ਗੁਰਦਾਸਪੁਰ
30
ਬੱਲੋਵਾਲ ਸੌਂਖੜੀ
29
ਫਰੀਦਕੋਟ
41.9
ਫਾਜ਼ਿਲਕਾ
39.1
ਫਿਰੋਜ਼ਪੁਰ
35.8
ਫਿਰੋਜ਼ਪੁਰ (ਕੇਵੀਕੇ)
36.3
ਹੋਸ਼ਿਆਰਪੁਰ
29.2
ਕਪੂਰਥਲਾ
30.7
ਕਪੂਰਥਲਾ (ਸਾਇੰਸ ਸਿਟੀ)
33.3
ਮੋਹਾਲੀ
29
ਪਠਾਨਕੋਟ (ਕੇਵੀਕੇ)
31.3
ਥੀਨ ਡੈਮ (ਪਠਾਨਕੋਟ)
28.9
ਭਾਖੜਾ ਡੈਮ (ਰੂਪਨਗਰ)
28.8
ਸੰਗਰੂਰ
31.3

LEAVE A REPLY

Please enter your comment!
Please enter your name here