Home Desh Asaram ਨੂੰ ਅੰਤ੍ਰਿਮ ਜ਼ਮਾਨਤ ਨਹੀਂ ਪਰ ਪਸੰਦ ਦਾ ਕੇਅਰਟੇਕਰ ਰੱਖਣ ਦੀ ਆਗਿਆ;...

Asaram ਨੂੰ ਅੰਤ੍ਰਿਮ ਜ਼ਮਾਨਤ ਨਹੀਂ ਪਰ ਪਸੰਦ ਦਾ ਕੇਅਰਟੇਕਰ ਰੱਖਣ ਦੀ ਆਗਿਆ; ਕੱਟ ਰਿਹਾ ਉਮਰ ਕੈਦ ਦੀ ਸਜ਼ਾ

11
0

ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਪੀਬੀ ਵਰਾਲੇ ਦੀ ਬੈਂਚ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾ ਰਾਮ ਦੀ ਪਟੀਸ਼ਨ ਨੂੰ ਲੰਬਿਤ ਰੱਖਿਆ ਹੈ।

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਥਾਵਾਚਕ ਆਸਾ ਰਾਮ ਨੂੰ ਫ਼ਿਲਹਾਲ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਪਰ ਉਸ ਨੂੰ 24 ਘੰਟੇ ਸਹਾਇਤਾ ਲਈ ਆਪਣੀ ਪਸੰਦ ਦਾ ਟਰੇਂਡ ਕੇਅਰਟੇਕਰ (ਦੇਖਭਾਲ ਕਰਨ ਵਾਲਾ) ਰੱਖਣ ਦੀ ਆਗਿਆ ਦੇ ਦਿੱਤੀ। ਆਸਾ ਰਾਮ 2013 ਵਿਚ ਇਕ ਨਾਬਾਲਗ ਦੇ ਸੈਕਸ ਸ਼ੋਸ਼ਣ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਪੀਬੀ ਵਰਾਲੇ ਦੀ ਬੈਂਚ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾ ਰਾਮ ਦੀ ਪਟੀਸ਼ਨ ਨੂੰ ਲੰਬਿਤ ਰੱਖਿਆ ਹੈ। ਬੈਂਚ ਨੇ ਉਸ ਨੂੰ ਇਹ ਛੋਟ ਦਿੱਤੀ ਹੈ ਕਿ ਜੇਕਰ ਉਸ ਦੀ ਸਿਹਤ ਖ਼ਰਾਬ ਹੁੰਦੀ ਹੈ, ਤਾਂ ਉਹ ਅਦਾਲਤ ਦਾ ਰੁਖ਼ ਕਰ ਸਕਦਾ ਹੈ। ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਆਸਾ ਰਾਮ ਨੇ ਇਹ ਤੱਥ ਛੁਪਾਇਆ ਕਿ ਉਸ ਦੇ ਵਕੀਲ ਨੇ ਪੈਰੋਲ ਲਈ ਇਕ ਅਰਜ਼ੀ ਦਾਇਰ ਕੀਤੀ ਸੀ।
ਆਸਾ ਰਾਮ ਦੇ ਵਕੀਲ ਨੇ ਕਿਹਾ ਕਿ ਪੈਰੋਲ ਲਈ ਪਟੀਸ਼ਨ ਬਹੁਤ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਇਸ ਨੂੰ ਸਿਹਤ ਦੇ ਆਧਾਰ ’ਤੇ ਨਹੀਂ ਦਿੱਤਾ ਗਿਆ ਸੀ। ਰਾਜਸਥਾਨ ਹਾਈ ਕੋਰਟ ਨੇ ਆਸਾ ਰਾਮ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਸੀ ਅਤੇ ਕਿਹਾ ਸੀ ਕਿ ਰਾਜ ਸਰਕਾਰ ਪੈਰੋਲ ਪਟੀਸ਼ਨ ਖ਼ਾਰਜ ਕਰਨ ਲਈ ਯੋਗ ਕਾਰਨ ਨਹੀਂ ਦੱਸ ਸਕੀ। ਹਾਈ ਕੋਰਟ ਨੇ ਜੋਧਪੁਰ ਸੈਂਟਰਲ ਜੇਲ੍ਹ ਵਿਚ ਬੰਦ 85 ਸਾਲਾ ਆਸਾ ਰਾਮ ਨੂੰ ਉਸ ਦੀ ਉਮਰ, ਜੇਲ੍ਹ ਵਿਚ ਬਿਤਾਏ ਸਮੇਂ ਅਤੇ ਪਹਿਲਾਂ ਮਿਲੀ ਅੰਤ੍ਰਿਮ ਰਿਹਾਈ ਦੌਰਾਨ ਉਸ ਦੇ ਵਿਵਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਰਾਹਤ ਦਿੱਤੀ ਸੀ। ਰਾਜਸਥਾਨ ਹਾਈ ਕੋਰਟ ਨੇ 2013 ਵਿਚ ਇਕ ਨਾਬਾਲਗ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ 27 ਮਈ ਨੂੰ ਆਸਾ ਰਾਮ ਦੀ ਦੋਸ਼-ਸਿੱਧੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।
ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਗਿਆ ਸੀ ਕਿ ਏਮਜ਼ ਦੇ ਮਾਹਿਰਾਂ ਦੀ ਰਾਇ ਹੈ ਕਿ ਆਸਾ ਰਾਮ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਲੋੜ ਨਹੀਂ ਹੈ ਪਰ ਉਸ ਨੂੰ 24 ਘੰਟੇ ਡਾਕਟਰੀ ਸਹਾਇਤਾ ਦੀ ਲੋੜ ਹੈ। ਸਰਬਉੱਚ ਅਦਾਲਤ ਨੇ 21 ਜੁਲਾਈ ਨੂੰ ਏਮਜ਼ ਨੂੰ ਮੈਡੀਕਲ ਬੋਰਡ ਬਣਾ ਕੇ ਆਸਾ ਰਾਮ ਦੀ ਸਿਹਤ ਦੀ ਸਥਿਤੀ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਸੀ।

LEAVE A REPLY

Please enter your comment!
Please enter your name here