Home Desh Weather: ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਪਠਾਨਕੋਟ...

Weather: ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਪਠਾਨਕੋਟ ‘ਚ ਯੈਲੋ ਅਲਰਟ; ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

3
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ.

ਪੰਜਾਬ ਦੇ ਅੱਜ ਇੱਕ ਜ਼ਿਲ੍ਹੇ- ਪਠਾਨਕੋਟ ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

13 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
14 ਅਗਸਤ ਨੂੰ 4 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਮਾਨਸਾ ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ, ਪਰ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
15 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਯੈਲੋ ਅਲਰਟ ਹੈ, ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ, ਪਰ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ
ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ)
29.4
ਚੰਡੀਗੜ੍ਹ (ਏਅਪੋਰਟ/ਆਈਏਐਫ)
28.2
ਅੰਮ੍ਰਿਤਸਰ
32.4
ਲੁਧਿਆਣਾ
31.2
ਪਟਿਆਲਾ
29.2
ਪਠਾਨਕੋਟ
28.5
ਗੁਰਦਾਸਪੁਰ
31
ਬੱਲੋਵਾਲ ਸੌਂਖੜੀ (ਐਸਬੀਐਸ ਨਗਰ)
30.3
ਬਠਿੰਡਾ (ਏਅਪੋਰਟ)
36
ਫਤਿਹਗੜ੍ਹ ਸਾਹਿਬ
28.7
ਫਿਰੋਜ਼ਪੁਰ
33.5
ਹੋਸ਼ਿਆਰਪੁਰ
30.4
ਮੁਹਾਲੀ
28.2
ਪਠਾਨਕੋਟ
26
ਥੀਨ ਡੈਮ (ਪਠਾਨਕੋਟ)
25.4
ਭਾਖੜਾ ਡੈਮ (ਰੂਪਨਗਰ)
30.6
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ)
30.2
ਸੰਗਰੂਰ
32.3

LEAVE A REPLY

Please enter your comment!
Please enter your name here