Home latest News Hoshiarpur: ਗੁਰਦੁਆਰੇ ਤੋਂ ਮੱਥਾ ਟੇਕ ਆ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ...

Hoshiarpur: ਗੁਰਦੁਆਰੇ ਤੋਂ ਮੱਥਾ ਟੇਕ ਆ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮਾਂ ਤੇ ਧੀ ਦੀ ਮੌਤ

5
0

ਇਹ ਘਟਨਾ ਬੁੱਧਵਾਰ ਨੂੰ ਵਾਪਰੀ।

ਹੁਸ਼ਿਆਰਪੁਰ ਦੇ ਟਾਂਡਾ ‘ਚ ਦੋ ਵੱਖ-ਵੱਖ ਘਟਨਾਵਾਂ ‘ਚ ਇੱਕ ਬੇਕਾਬੂ ਟਿੱਪਰ ਟਰੱਕ ਨੇ 5 ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇੱਕ ਮਾਂ ਤੇ ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਪਹਿਲਾਂ, ਟਰੱਕ ਨੇ ਦੋ ਹੋਰ ਵਿਅਕਤੀਆਂ ਨੂੰ ਵੀ ਜ਼ਖਮੀ ਕਰ ਦਿੱਤਾ ਸੀ।
ਇਹ ਘਟਨਾ ਬੁੱਧਵਾਰ ਨੂੰ ਵਾਪਰੀ। ਕਨੋਵਾਲ ਦੇ ਵਸਨੀਕ ਗੁਰਮਿੰਦਰ ਸਿੰਘ ਤੇ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਟਾਂਡਾ ਵੱਲ ਜਾ ਰਹੇ ਸਨ। ਜਦੋਂ ਉਹ ਜੀਵਨ ਪੈਲੇਸ ਦੇ ਨੇੜੇ ਸੜਕ ਕਿਨਾਰੇ ਖੜ੍ਹੇ ਸਨ ਤਾਂ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਲਜ਼ਾਮ ਹੈ ਕਿ ਡਰਾਈਵਰ ਇਸ ਤੋਂ ਬਾਅਦ ਮੌਕੇ ਤੋਂ ਭੱਜ ਗਿਆ।
ਥੋੜ੍ਹੀ ਦੂਰੀ ‘ਤੇ ਉਹੀ ਟਰੱਕ ਨੇ ਮੋਟਸਾਈਕਲ ‘ਤੇ ਸਵਾਰ ਦਵਿੰਦਰ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਤੇ ਉਨ੍ਹਾਂ ਦੀ ਧੀ ਗੁਰਕੀਰਤ ਕੌਰ ਨੂੰ ਟੱਕਰ ਮਾਰੀ ਦਿੱਤੀ। ਪਰਿਵਾਰ ਦੇ ਤਿੰਨੇ ਮੈਂਬਰ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਰਮਜੀਤ ਕੌਰ ਤੇ ਗੁਰਕੀਰਤ ਕੌਰ ਦੇ ਸਿਰ ‘ਚ ਗੰਭੀਰ ਸੱਟਾਂ ਲੱਗੀਆਂ ਤੇ ਉਨ੍ਹਾਂ ਦੀ ਤੁਰੰਤ ਮੌਤ ਹੋ ਗਈ।

ਖੂਨ ਤੇ ਸਰੀਰ ਦੇ ਅਵਸ਼ੇਸ਼ ਖਿੰਡ ਗਏ

ਘਟਨਾ ਵਾਲੀ ਥਾਂ ‘ਤੇ ਖੂਨ ਤੇ ਸਰੀਰ ਦੇ ਅਵਸ਼ੇਸ਼ ਖਿੰਡੇ ਹੋਏ ਸਨ, ਜਿਸ ਨਾਲ ਦੇਖਣ ਵਾਲੇ ਡਰ ਗਏ। ਹਾਦਸੇ ‘ਚ ਦਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ, ਉਸ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਹੋਰ ਦੇਖਭਾਲ ਲਈ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਚਸ਼ਮਦੀਦਾਂ ਨੇ ਇਲਜ਼ਾਮ ਲਗਾਇਆ ਕਿ ਟਿੱਪਰ ਡਰਾਈਵਰ ਨਸ਼ੇ ‘ਚ ਸੀ, ਜਿਸ ਕਾਰਨ ਉਸ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਹਾਲਾਂਕਿ, ਡਰਾਈਵਰ ਦੀ ਨਸ਼ੇ ਦੀ ਹਾਲਤ ਦੀ ਪੁਸ਼ਟੀ ਡਾਕਟਰੀ ਜਾਂਚ ਤੋਂ ਬਾਅਦ ਹੀ ਕੀਤੀ ਜਾ ਸਕਦੀ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਫ਼ਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here