Home Crime Amritsar ਦੇ ਅਨਗੜ੍ਹ ਇਲਾਕੇ ‘ਚ ਤੜਕਸਾਰ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ, ਕਰੀਬ...

Amritsar ਦੇ ਅਨਗੜ੍ਹ ਇਲਾਕੇ ‘ਚ ਤੜਕਸਾਰ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ, ਕਰੀਬ 150 ਜਵਾਨਾਂ ਨੇ ਕੀਤੀ ਘੇਰਾਬੰਦੀ; ਨਸ਼ਿਆਂ ਖ਼ਿਲਾਫ਼ ਕਾਰਵਾਈ

9
0

ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਸਰਚ ਮਾਡਲ ਤੇ ਆਪ੍ਰੇਸ਼ਨ ਤਿਆਰ ਕੀਤਾ ਗਿਆ ਸੀ।

ਅੰਮ੍ਰਿਤਸਰ ‘ਚ ਨਸ਼ਿਆਂ ਦੇ ਕਾਰੋਬਾਰ ਤੇ ਨਕੇਲ ਕੱਸਣ ਲਈ ਪੁਲਿਸ ਕਮਿਸ਼ਨਰੇਟ ਦੀ ਟੀਮ ਵੱਲੋਂ ਬੁੱਧਵਾਰ ਤੜਕੇ ਅਨਗੜ੍ਹ ਇਲਾਕੇ ‘ਚ ਵੱਡਾ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਨੇ ਸਵੇਰੇ-ਸਵੇਰੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਵੱਖ-ਵੱਖ ਟੀਮਾਂ ਰਾਹੀਂ ਘਰਾਂ ਤੇ ਸ਼ੱਕੀ ਥਾਵਾਂ ਦੀ ਜਾਂਚ ਕੀਤੀ। ਇਸ ਕਾਰਵਾਈ ਦੌਰਾਨ ਕਰੀਬ 150 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਪੁਲਿਸ ਦੀ ਇਸ ਕਾਰਵਾਈ ਕਾਰਨ ਇਲਾਕੇ ‘ਚ ਕਾਫ਼ੀ ਸਮੇਂ ਤੱਕ ਹਲਚਲ ਬਣੀ ਰਹੀ।

ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਸਰਚ ਮਾਡਲ ਤੇ ਆਪ੍ਰੇਸ਼ਨ

ਮੀਡੀਆ ਨਾਲ ਗੱਲਬਾਤ ਕਰਦਿਆਂ ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਸਰਚ ਮਾਡਲ ਤੇ ਆਪ੍ਰੇਸ਼ਨ ਤਿਆਰ ਕੀਤਾ ਗਿਆ ਸੀ। ਪੁਲਿਸ ਨੂੰ ਸੂਚਨਾ ਮਿਲ ਰਹੀ ਸੀ ਕਿ ਅਨਗੜ੍ਹ, ਵਾਲਮੀਕੀ ਮੁਹੱਲਾ ਤੇ ਸ਼ੇਖਾਂ ਬਾਜ਼ਾਰ ਸਮੇਤ ਆਸ-ਪਾਸ ਦੇ ਕੁਝ ਇਲਾਕਿਆਂ ‘ਚ ਕੁਝ ਵਿਅਕਤੀ ਚੋਰੀ-ਛਿਪੇ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ਤੇ ਬੁੱਧਵਾਰ ਸਵੇਰੇ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਪੂਰੇ ਇਲਾਕੇ ਨੂੰ ਸੀਲ ਕਰਕੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਡੀਸੀਪੀ ਨੇ ਦੱਸਿਆ ਕਿ ਇਸ ਅਭਿਆਨ ‘ਚ ਏਡੀਸੀਪੀ-1 ਸਮੇਤ ਹੋਰ ਸੀਨੀਅਰ ਅਧਿਕਾਰੀ, ਸੈਂਟਰਲ ਇਲਾਕੇ ਦੇ ਥਾਣਾ ਮੁਖੀ, ਡੀ ਡਿਵੀਜ਼ਨ ਦੇ ਐਸਐਚਓ ਤੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਸ਼ਾਮਲ ਰਹੀ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਦੇ ਵੱਖ-ਵੱਖ ਹਿੱਸਿਆਂ ‘ਚ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਇਲਾਕੇ ‘ਚ ਨਸ਼ਿਆਂ ਦੀ ਸਥਿਤੀ ਸਬੰਧੀ ਜਾਣਕਾਰੀ ਵੀ ਇਕੱਠੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਰਚ ਅਭਿਆਨ ਦੌਰਾਨ ਕੁਝ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਇਲਾਕੇ ‘ਚ ਪਹਿਲਾਂ ਦੇ ਮੁਕਾਬਲੇ ਨਸ਼ਿਆਂ ਦਾ ਕਾਰੋਬਾਰ ਘੱਟ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਕੁਝ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਸ਼ਰਾਬ ਦੀ ਵੀ ਬਰਾਮਦਗੀ ਹੋਈ ਹੈ।

10 ਸ਼ੱਕੀ ਵਿਅਕਤੀ ਰਾਊਂਡਅਪ, 8 ਤੋਂ 10 ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ‘ਚ ਲਿਆ

ਡੀਸੀਪੀ ਸੰਧੂ ਦੇ ਮੁਤਾਬਕ ਪੁਲਿਸ ਨੇ ਕਾਰਵਾਈ ਦੌਰਾਨ ਕਰੀਬ 10 ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਰੀਬ 8 ਤੋਂ 10 ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ‘ਚ ਲਿਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਵਾਹਨਾਂ ਦੇ ਨੰਬਰ ਤੇ ਦਸਤਾਵੇਜ਼ਾਂ ਸਬੰਧੀ ਕਮੀਆਂ ਸਾਹਮਣੇ ਆਈਆਂ ਸਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਬਰਾਮਦਗੀ ਤੇ ਪੁੱਛਗਿੱਛ ਦੇ ਆਧਾਰ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਸੀਪੀ ਨੇ ਸਪੱਸ਼ਟ ਕੀਤਾ ਕਿ ਸਰਚ ਆਪ੍ਰੇਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ। ਪੁਲਿਸ ਦਾ ਇਹ ਅਭਿਆਨ ਇਲਾਕੇ ‘ਚ ਨਸ਼ਿਆਂ ਦੇ ਨੈੱਟਵਰਕ ਤੇ ਸ਼ੱਕੀ ਗਤੀਵਿਧੀਆਂ ਤੇ ਰੋਕ ਲਗਾਉਣ ਵੱਲ ਇੱਕ ਅਹਿਮ ਕਾਰਵਾਈ ਮੰਨੀ ਜਾ ਰਹੀ ਹੈ।

LEAVE A REPLY

Please enter your comment!
Please enter your name here