Home Desh Punjab‘ਚ ਅੱਜ ਤੇ ਆਉਣ ਵਾਲੇ 3 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਜਾਣੋ...

Punjab‘ਚ ਅੱਜ ਤੇ ਆਉਣ ਵਾਲੇ 3 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

6
0

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕ-ਦੁੱਕਾ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਇੱਕ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

3 ਸਤੰਬਰ ਨੂੰ ਪੰਜ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕਾ-ਦੁੱਕਾ ਥਾਵਾਂ ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
4 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕਾ-ਦੁੱਕਾ ਥਾਵਾਂ ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
5 ਸਤੰਬਰ ਨੂੰ ਚਾਰ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 35.7 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 35
ਅੰਮ੍ਰਿਤਸਰ 35.5
ਲੁਧਿਆਣਾ 35
ਪਟਿਆਲਾ 35.7
ਬਠਿੰਡਾ 35
ਫਰੀਦਕੋਟ 35
ਗੁਰਦਾਸਪੁਰ 34.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.7
ਫਤਿਹਗੜ੍ਹ ਸਾਹਿਬ 32.6
ਫਿਰੋਜ਼ਪੁਰ 34.9
ਫਿਰੋਜ਼ਪੁਰ KVK 35
ਹੁਸ਼ਿਆਰਪੁਰ 33
ਜਲੰਧਰ 33.2
ਕਪੂਰਥਲਾ 32
ਮੁਹਾਲੀ 34.1
ਮੁਕਤਸਰ 33
KVK ਪਠਾਨਕੋਟ 32.6
ਥੀਨ ਡੈਮ (ਪਠਾਨਕੋਟ) 29.6
ਰੌਣੀ (ਪਟਿਆਲਾ) 33.5
ਰੋਪੜ KVK 34.7
ਭਾਖੜਾ ਡੈਮ (ਰੂਪਨਗਰ) 34
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 33.2

LEAVE A REPLY

Please enter your comment!
Please enter your name here