Home Desh Punjab ਦੇ ਸਾਰੇ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਯੈਲੋ...

Punjab ਦੇ ਸਾਰੇ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

7
0

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਵੱਲੋਂ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਇੱਕ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

  • 4 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
  • 5 ਸਤੰਬਰ ਨੂੰ ਵੀ ਚਾਰ ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
  • 6 ਸਤੰਬਰ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.4 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 34.7
ਅੰਮ੍ਰਿਤਸਰ 34.2
ਲੁਧਿਆਣਾ 34
ਪਟਿਆਲਾ 35.5
ਬਠਿੰਡਾ 36.4
ਗੁਰਦਾਸਪੁਰ 32.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.5
ਫਤਿਹਗੜ੍ਹ ਸਾਹਿਬ 32.6
ਫਿਰੋਜ਼ਪੁਰ 35.7
ਹੁਸ਼ਿਆਰਪੁਰ 33.5
ਜਲੰਧਰ 33.3
ਮੁਹਾਲੀ 32.7
ਮੁਕਤਸਰ 34.4
KVK ਪਠਾਨਕੋਟ 33.3
ਥੀਨ ਡੈਮ (ਪਠਾਨਕੋਟ) 31.1
ਰੌਣੀ (ਪਟਿਆਲਾ) 33.9
ਰੋਪੜ KVK 34.8
ਭਾਖੜਾ ਡੈਮ (ਰੂਪਨਗਰ) 35.4
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 33.7
ਸੰਗਰੂਰ 32.6

LEAVE A REPLY

Please enter your comment!
Please enter your name here