Home Desh Ashwani Kumar Mishra ਬਣੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ,...

Ashwani Kumar Mishra ਬਣੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਪੰਜਾਬ ਸਰਕਾਰ ਨੇ ਜਤਾਇਆ ਸੀ ਵਿਰੋਧ

6
0

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਤੇ ਸੰਵਿਧਾਨਕ ਨਿਯਮਾਂ ਦੀ ਲਗਾਤਾਰ ਉਲੰਘਣਾ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਸਨ।

ਪੰਜਾਬ ਸਰਕਾਰ ਦੇ ਵਿਰੋਧ ਵਿਚਕਾਰ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਪੰਜਾਬ ਲੋਕ ਭਵਨ ‘ਚ ਹੋਇਆ। ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਚੀਫ਼ ਜਸਟਿਸ ਵਜੋਂ ਹਲਫ਼ ਦਿਵਾਇਆ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਮਾਗਮ ‘ਚ ਹਿੱਸਾ ਨਹੀਂ ਲਿਆ। ਪੰਜਾਬ ਸਰਕਾਰ ਵੱਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ।

ਨਿਯੁਕਤੀ ‘ਤੇ ਪੰਜਾਬ ਸਰਕਾਰ ਦਾ ਸਖ਼ਤ ਵਿਰੋਧ

ਬੀਤੇ ਦਿਨ, ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ‘ਚ ਕੇਂਦਰ ਸਰਕਾਰ ਖਿਲਾਫ਼ ਇੱਕ ਬਹੁਤ ਹੀ ਮਹੱਤਵਪੂਰਨ ਤੇ ਵੱਡਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਤੇ ਸੰਵਿਧਾਨਕ ਨਿਯਮਾਂ ਦੀ ਲਗਾਤਾਰ ਉਲੰਘਣਾ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਸਨ।

ਸੀਐਮ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ‘ਚ ਕਿਹਾ ਗਿਆ ਕਿ ਪੰਜਾਬ-ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਕੀਤੀ ਗਈ ਹੈ। ਉਨ੍ਹਾਂ ਇਸ ਨੂੰ ਮੈਮੋਰੰਡਮ ਆਫ਼ ਪ੍ਰੋਸੀਜਰ ਤੇ ਸੰਵਿਧਾਨਕ ਨਿਯਮਾਂ ਦੀ ਸਿੱਧੀ ਉਲੰਘਣਾ ਦੱਸਿਆ। ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਇਸ ਨਿਯੁਕਤੀ ਨੂੰ ਤੁਰੰਤ ਰੋਕਿਆ ਜਾਵੇ ਤੇ ਸੰਵਿਧਾਨਕ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਪੰਜਾਬ ਦੀ ਰਾਏ ਦਾ ਸਤਿਕਾਰ ਕੀਤਾ ਜਾਵੇ।

ਨਿਯੁਕਤੀ ਤੇ ਚੀਮਾ ਨੇ ਚੁੱਕੇ ਸਵਾਲ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਲਈ ਪਹਿਲਾਂ ਜੋ ਪ੍ਰਕਿਰਿਆ ਅਪਣਾਈ ਜਾਂਦੀ ਸੀ, ਕੇਂਦਰ ਸਰਕਾਰ ਨੇ ਉਸ ਨੂੰ ਇਸ ਮਾਮਲੇ ਚ ਨਹੀਂ ਅਪਣਾਇਆ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਜਦੋਂ ਪੰਜਾਬ ਨਾਲ ਸਬੰਧਤ ਜਸਟਿਸ ਜੀ.ਐਸ. ਸੰਧਾਵਾਲੀਆ, ਜੋ ਕਿ ਸੀਨੀਅਰ ਮੋਸਟ ਜਸਟਿਸ ਸਨ ਤੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ ਤਾਂ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਚੀਫ਼ ਜਸਟਿਸ ਨੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਫੈਸਲਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਭਾਰਤ ਦੇ ਚੀਫ਼ ਜਸਟਿਸ ਤੇ ਕਾਲੇਜੀਅਮ ਵੱਲੋਂ ਜਸਟਿਸ ਜੀ.ਐਸ. ਸੰਧਾਵਾਲੀਆ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਚ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਸੀ।

ਸਹਿਮਤੀ ਲਏ ਬਿਨਾਂ ਕੀਤੀ ਨਿਯੁਕਤੀ

ਚੀਮਾ ਨੇ ਇਲਜ਼ਾਮ ਲਗਾਇਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਜਦੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਮਾਮਲਾ ਸਾਹਮਣੇ ਆਇਆ ਸੀ, ਪਰ ਇਸ ਦੌਰਾਨ ਕੇਂਦਰ ਸਰਕਾਰ ਨੇ ਪੂਰੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਹੀ ਉਨ੍ਹਾਂ ਨੂੰ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੈਮੋਰੈਂਡਮ ਆਫ਼ ਪ੍ਰੋਸੀਜਰ ਦੇ ਪੈਰਾ ਨੰਬਰ 6 ਤਹਿਤ ਸੂਬਾ ਸਰਕਾਰ ਨੂੰ ਆਪਣਾ ਵਿਚਾਰ ਤੇ ਸਹਿਮਤੀ ਦੇਣੀ ਹੁੰਦੀ ਹੈ, ਪਰ ਕੇਂਦਰ ਸਰਕਾਰ ਨੇ ਸਹਿਮਤੀ ਤੋਂ ਬਿਨਾਂ ਹੀ ਨਿਯੁਕਤੀ ਕਰ ਦਿੱਤੀ।
ਹਰਪਾਲ ਸਿੰਘ ਚੀਮਾ ਨੇ ਇਸ ਨੂੰ ਪੰਜਾਬ ਦੇ ਤਿੰਨ ਕਰੋੜ ਲੋਕਾਂ ਤੇ ਲੋਕਤੰਤਰ ਤਹਿਤ ਚੁਣੀ ਹੋਏ ਮੁੱਖ ਮੰਤਰੀ ਦਾ ਅਪਮਾਨ ਕਰਾਰ ਦਿੱਤਾ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਸੰਵਿਧਾਨਕ ਪ੍ਰਕਿਰਿਆ ਨੂੰ ਬਾਈਪਾਸ ਕਰ ਰਹੀ ਹੈ।

LEAVE A REPLY

Please enter your comment!
Please enter your name here