Home Crime Hoshiarpur: ਹਾਜੀਪੁਰ ਚ ਭਤੀਜੇ ਨੇ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ,...

Hoshiarpur: ਹਾਜੀਪੁਰ ਚ ਭਤੀਜੇ ਨੇ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ, ਘਰੇਲੂ ਵਿਵਾਦ ਨੂੰ ਲੈ ਕੇ ਹੋਇਆ ਸੀ ਝਗੜਾ

5
0

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਵਿਵਾਦ ਦੇ ਚਲਦਿਆਂ ਇੱਕ ਭਤੀਜੇ ਨੇ ਆਪਣੇ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਵਜੋਂ ਹੋਈ ਹੈ, ਜੋ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਅਧਿਆਪਕ ਸਨ ਤੇ ਮੌਜੂਦਾ ਸਮੇਂ ‘ਚ ਸ਼ਹਿਰ ਦੇ ਲੰਬਰਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਜਾਣਕਾਰੀ ਮੁਤਾਬਕ ਇਹ ਘਟਨਾ ਦੇਰ ਸ਼ਾਮ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਸਿੰਘ ਨਾਮਕ ਨੌਜਵਾਨ ਦਾ ਆਪਣੇ ਚਾਚੇ ਮਹਿੰਦਰ ਸਿੰਘ ਨਾਲ ਕਿਸੇ ਘਰੇਲੂ ਵਿਵਾਦ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਸਰਬਜੀਤ ਸਿੰਘ ਨੇ ਕਥਿਤ ਤੌਰ ਤੇ ਤੇਜ਼ਧਾਰ ਹਥਿਆਰ ਨਾਲ ਮਹਿੰਦਰ ਸਿੰਘ ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਇਲਾਜ ਦੌਰਾਨ ਤੋੜ੍ਹਿਆ ਦਮ

ਜ਼ਖ਼ਮੀ ਹਾਲਤ ‘ਚ ਮਹਿੰਦਰ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਹਾਜੀਪੁਰ ਲਿਜਾਇਆ ਗਿਆ। ਹਾਲਾਂਕਿ, ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਪਿੱਛੇ ਘਰੇਲੂ ਵਿਵਾਦ ਨੂੰ ਮੁੱਢਲਾ ਕਾਰਨ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਮੁਲਜ਼ਮ ਸਰਬਜੀਤ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ, ਕਤਲ ਦੇ ਸਹੀ ਕਾਰਨਾਂ ਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।

LEAVE A REPLY

Please enter your comment!
Please enter your name here