Home Desh Amritsar City ‘ਚ ਪੁਲਿਸ ਦੇ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ...

Amritsar City ‘ਚ ਪੁਲਿਸ ਦੇ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

7
0

ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ ਸ਼ਹਿਰ ‘ਚ ਅਮਨ-ਕਾਨੂੰਨ ਨੂੰ ਧਿਆਨ ‘ਚ ਰੱਖਦੇ ਹੋਏ ਪੁਲਿਸ ਵੱਲੋਂ ਤਿੰਨ ਅਹਿਮ ਹੁਕਮ ਲਾਗੂ ਕੀਤੇ ਗਏ ਹਨ। ਇਸ ਸਬੰਧੀ ਡੀਸੀਪੀ ਲੋਕਲ ਅੰਮ੍ਰਿਤਸਰ ਆਕਰਸ਼ੀ ਜੈਨ, ਆਈਪੀਐਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

1. ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ-ਢਾਬੇ ਬੰਦ

ਪਹਿਲੇ ਹੁਕਮ ਤਹਿਤ ਅੰਮ੍ਰਿਤਸਰ ਸ਼ਹਿਰ ‘ਚ ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ, ਢਾਬੇ ਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਖੋਲ੍ਹਣ ‘ਤੇ ਪਾਬੰਦੀ ਰਹੇਗੀ। ਪੁਲਿਸ ਵੱਲੋਂ ਰਾਤ ਦੇ ਸਮੇਂ ਸ਼ਹਿਰ ‘ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।

2. ਮੈਰਿਜ ਪੈਲੇਸਾਂ ਤੇ ਗੱਡੀਆਂ ‘ਚ ਉੱਚੀ ਆਵਾਜ਼ ‘ਤੇ ਰੋਕ

ਦੂਜੇ ਹੁਕਮ ਤਹਿਤ ਮੈਰਿਜ ਪੈਲੇਸਾਂ, ਬਾਜ਼ਾਰਾਂ ਤੇ ਗੱਡੀਆਂ ‘ਚ ਗਾਣੇ ਚਲਾਉਣ ਸਮੇਂ ਆਵਾਜ਼ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਨਿਰਧਾਰਤ ਹੱਦ ਤੋਂ ਵੱਧ ਆਵਾਜ਼ ‘ਚ ਸੰਗੀਤ ਚਲਾਉਣ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।

3. ਗੱਡੀਆਂ ਚ ਬੇਸਬਾਲ ਬੈਟ ਤੇ ਨੁਕੀਲਾ ਸਮਾਨ ਰੱਖਣ ‘ਤੇ ਪਾਬੰਦੀ

ਤੀਜੇ ਹੁਕਮ ਤਹਿਤ ਗੱਡੀਆਂ ਵਿੱਚ ਬੇਸਬਾਲ ਬੈਟ ਸਮੇਤ ਨੁਕੀਲੀਆਂ ਜਾਂ ਹੋਰ ਖ਼ਤਰਨਾਕ ਵਸਤੂਆਂ ਰੱਖਣ ‘ਤੇ ਪਾਬੰਦੀ ਲਗਾਈ ਗਈ ਹੈ। ਪੁਲਿਸ ਦਾ ਉਦੇਸ਼ ਅਜਿਹੀਆਂ ਵਸਤੂਆਂ ਦੀ ਵਰਤੋਂ ਕਰਕੇ ਹੋਣ ਵਾਲੀਆਂ ਸੰਭਾਵਿਤ ਘਟਨਾਵਾਂ ਨੂੰ ਰੋਕਣਾ ਹੈ।
ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਤਿੰਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸ਼ਹਿਰ ‘ਚ ਸੁਰੱਖਿਆ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਗਰਾਨੀ ਵੀ ਵਧਾਈ ਜਾਵੇਗੀ।

LEAVE A REPLY

Please enter your comment!
Please enter your name here