Home latest News ਅੱਜ Ludhiana ਬੰਦ ਦੀ ਕਾਲ, Bhimrao Ambedkar ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼...

ਅੱਜ Ludhiana ਬੰਦ ਦੀ ਕਾਲ, Bhimrao Ambedkar ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

8
0

ਬੀਤੇ ਦਿਨ ਘਟਨਾ ਤੋਂ ਬਾਅਦ ਵਾਲਮੀਕਿ ਭਾਈਚਾਰੇ ਦੇ ਆਗੂਆਂ ਸਮੇਤ ਵੱਖ-ਵੱਖ ਸੰਗਠਨਾਂ ਦੇ ਮੈਂਬਰਾਂ ਨੇ ਜਲੰਧਰ ਬਾਈਪਾਸ ‘ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ।

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਬੰਦ ਦਾ ਐਲਾਨ ਕੀਤਾ ਗਿਆ ਹੈ। ਸੰਗਠਨਾਂ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਨੂੰ ਜੁੱਤੀਆਂ ਦਾ ਹਾਰ ਪਹਿਨਾਇਆ ਗਿਆ ਸੀ। ਘਟਨਾ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਸੰਗਠਨਾਂ ਤੇ ਭਾਈਚਾਰਿਆਂ ਵਿੱਚ ਭਾਰੀ ਰੋਸ ਪਾਇਆ ਗਿਆ।

ਬੀਤੇ ਦਿਨ ਜਲੰਧਰ ਬਾਈਪਾਸ ‘ਤੇ ਧਰਨਾ ਲਗਾ ਕੇ ਰੋਸ, ਲੱਗਿਆ ਸੀ ਜਾਮ

ਘਟਨਾ ਤੋਂ ਬਾਅਦ ਬੀਤੇ ਦਿਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਸਮੇਤ ਵੱਖ-ਵੱਖ ਸੰਗਠਨਾਂ ਦੇ ਮੈਂਬਰਾਂ ਨੇ ਜਲੰਧਰ ਬਾਈਪਾਸ ‘ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਧਰਨੇ ਕਾਰਨ ਬਾਈਪਾਸ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ। ਮਾਮਲਾ ਵਧਦਾ ਦੇਖ ਪੁਲਿਸ ਅਧਿਕਾਰੀ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਇਸ ਦੌਰਾਨ ਵਿਧਾਇਕ ਮਦਨ ਲਾਲ ਬੱਗਾ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸੰਭਵ ਹੈ ਕਿ ਵਿਧਾਇਕ ਮਦਨ ਲਾਲ ਬੱਗਾ ਕਿਸੇ ਨਿੱਜੀ ਕੰਮ ‘ਚ ਵਿਅਸਤ ਹੋਣ, ਪਰ ਉਹ ਖੁਦ ਮੌਕੇ ‘ਤੇ ਪਹੁੰਚੇ ਹਨ ਤੇ ਪੁਲਿਸ ਨਾਲ ਗੱਲ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਪੁਲਿਸ ਨੇ ਜਾਂਚ ਲਈ ਬਣਾਈਆਂ ਟੀਮਾਂ

ਮੌਕੇ ‘ਤੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਘਟਨਾ ਕਿਸੇ ਸ਼ਰਾਰਤੀ ਤੱਤ ਵੱਲੋਂ ਅੰਜਾਮ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਏਡੀਸੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੰਗਠਨਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here