Home Crime Amritsar ਦੇ Union Bank ਵਿੱਚ ਲੁੱਟ ਦੀ ਕੋਸ਼ਿਸ਼, CCTV ਤਸਵੀਰਾਂ...

Amritsar ਦੇ Union Bank ਵਿੱਚ ਲੁੱਟ ਦੀ ਕੋਸ਼ਿਸ਼, CCTV ਤਸਵੀਰਾਂ ਆਈਆਂ ਸਾਹਮਣਏ, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

6
0

ਲਗਭਗ 5 ਅਣਪਛਾਤੇ ਵਿਅਕਤੀ ਬੈਂਕ ਵਿੱਚ ਵੜ੍ਹੇ ਸਨ, ਸਾਰਿਆਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ।

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। 5 ਨਕਾਬਪੋਸ਼ ਵਿਅਕਤੀ ਲੁੱਟਣ ਦੇ ਇਰਾਦੇ ਨਾਲ ਬੈਂਕ ਵਿੱਚ ਦਾਖਲ ਹੋਏ। ਹਾਲਾਂਕਿ, ਆਪਣੀ ਯੋਜਨਾ ਵਿੱਚ ਅਸਫਲ ਰਹਿਣ ਤੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।
ਲਗਭਗ 5 ਅਣਪਛਾਤੇ ਵਿਅਕਤੀ ਬੈਂਕ ਵਿੱਚ ਵੜ੍ਹੇ ਸਨ, ਸਾਰਿਆਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਅੰਦਰ ਜਾਣ ਤੋਂ ਬਾਅਦ, ਉਨ੍ਹਾਂ ਨੇ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਕਰਮਚਾਰੀਆਂ ਅਤੇ ਹੋਰਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਲੁਟੇਰੇ ਆਪਣੀ ਕੋਸ਼ਿਸ਼ ਵਿੱਚ ਨਕਾਮ ਰਹੇ।
ਉਹ ਬੈਂਕ ਵਿੱਚੋਂ ਕੋਈ ਵੱਡੀ ਰਕਮ ਨਹੀਂ ਲੈ ਕੇ ਜਾ ਸਕੇ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਬੈਂਕ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਲਜ਼ਮਾਂ ਦੇ ਬੈਂਕ ਜਾਣ ਦੇ ਰਸਤੇ ਅਤੇ ਘਟਨਾ ਤੋਂ ਬਾਅਦ ਉਹ ਕਿਸ ਦਿਸ਼ਾ ਵਿੱਚ ਭੱਜੇ ਸਨ, ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਗਾਰਡ ਨੇ ਮੁਲਜ਼ਮਾਂ ਨੂੰ ਨਕਾਬ ਖੋਲ੍ਹਣ ਲਈ ਕਿਹਾ

ਗਾਰਡ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਏਟੀਐਮ ਵਿੱਚ ਪੈਸੇ ਜਮ੍ਹਾ ਕਰ ਰਹੇ ਸਨ ਤਾਂ ਅਚਾਨਕ ਤਿੰਨ ਮੁੰਡੇ ਉਨ੍ਹਾਂ ਦੇ ਕੋਲ ਆਏ। ਉਨ੍ਹਾਂ ਨੇ ਮੁੰਹ ਤੋਂ ਕਪੜਾ ਹਟਾਉਣ ਲਈ ਕਿਹਾ, ਪਰ ਉਨ੍ਹਾਂ ਨੇ ਨਹੀਂ ਸੁਣਿਆ। ਅਤੇ ਅਚਾਨਕ ਉਨ੍ਹਾਂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਸਪ੍ਰੇ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਦੀ ਉਮਰ 18-19 ਸਾਲ ਦੀ ਲੱਗ ਰਹੀ ਹੈ।

ਸਾਰੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ

ਸਾਰੇ ਪੰਜ ਮੁਲਜ਼ਮ ਇਸ ਸਮੇਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਆਲੇ ਦੁਆਲੇ ਦੇ ਇਲਾਕਿਆਂ ਦੀ ਵੀ ਜਾਂਚ ਕਰ ਰਹੀ ਹੈ ਅਤੇ ਸ਼ੱਕੀ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੀ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੈਂਕ ਦੇ ਗਾਰਡ ਦੀਆਂ ਅੱਖਾਂ ਤੇ ਸਪ੍ਰੇ ਕੀਤਾ ਸੀ। ਇਸ ਬੈਂਕ ਡਕੈਤੀ ਦੀ ਕੋਸ਼ਿਸ਼ ਨੇ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਉਹ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਦੀ ਵਰਤੋਂ ਕਰ ਰਹੇ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਇਹ ਸਾਰੇ ਆਰੋਪੀ ਕਾਬੂ ਕਰ ਲਏ ਜਾਣਗੇ।

LEAVE A REPLY

Please enter your comment!
Please enter your name here