Home Desh Punjab ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 8 ਜ਼ਿਲ੍ਹਿਆਂ ‘ਚ ਯੈਲੋ...

Punjab ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 8 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ

9
0

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸਾਰਿਆਂ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

18 ਸਤੰਬਰ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਰਿਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਤੇ ਰੂਪਨਗਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
19 ਸਤੰਬਰ ਨੂੰ ਵੀ ਸੂਬੇ ‘ਚ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਤੇ ਰੂਪਨਗਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
20 ਸਤੰਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਕਿਸੇ ਵੀ ਜ਼ਿਲ੍ਹੇ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37.0 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 35
ਅੰਮ੍ਰਿਤਸਰ 33.1
ਲੁਧਿਆਣਾ 34.6
ਪਟਿਆਲਾ 35.6
ਬਠਿੰਡਾ 37
ਫਰੀਦਕੋਟ 36.5
ਗੁਰਦਾਸਪੁਰ 32.6
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 34
ਫਤਿਹਗੜ੍ਹ ਸਾਹਿਬ 33.2
ਫਿਰੋਜ਼ਪੁਰ 34.6
ਫਿਰੋਜ਼ਪੁਰ KVK 34.6
ਹੁਸ਼ਿਆਰਪੁਰ 32.9
ਸਲੇਰਨ (ਹੁਸ਼ਿਆਰਪੁਰ) 32
ਜਲੰਧਰ 33.2
ਕਪੂਰਥਲਾ 33.5
ਮੁਹਾਲੀ 34.5
ਮੁਕਤਸਰ 33.7
ਪਠਾਨਕੋਟ KVK 32.9
ਥੀਨ ਡੈਮ (ਪਠਾਨਕੋਟ) 31.1
ਰੌਣੀ (ਪਟਿਆਲਾ) 33.3
ਰੋਪੜ KVK 34.5
ਭਾਖੜਾ ਡੈਮ (ਰੂਪਨਗਰ) 34.5
ਸੰਗਰੂਰ 32.9

LEAVE A REPLY

Please enter your comment!
Please enter your name here