CM ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਟੀਮ ਦੀ ਇਸ ਉਪਲਬਧੀ ਨਾਲ ਪੰਜਾਬ ਤੇ ਪੂਰੇ ਦੇਸ਼ ਦਾ ਮਾਣ ਵਧਿਆ ਹੈ।
ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਧੀ ਤੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਸੀਐਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਟੀਮ ਦੀ ਇਸ ਉਪਲਬਧੀ ਨਾਲ ਪੰਜਾਬ ਤੇ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੀ ਕਪਤਾਨੀ ਤੇ ਟੀਮ ਦੀ ਸਫਲਤਾ ‘ਤੇ ਖੁਸ਼ੀ ਜ਼ਾਹਰ ਕੀਤੀ।
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ‘ਚ ਕਿਹਾ ਕਿ “ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।” ਉਨ੍ਹਾਂ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਪੂਰੀ ਟੀਮ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ।




































![cm-mann-harmanpreet[1]](https://publicpostmedia.in/wp-content/uploads/2026/09/cm-mann-harmanpreet1-640x360.jpg)






