Home Desh CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ...

CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਚੰਡੀਗੜ੍ਹ ਚ ਪ੍ਰਦਰਸ਼ਨ, ਚੰਨੀ ਮੁੜ ਗਾਇਬ!

5
0

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ।

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਚੋਣ ਕਮਿਸ਼ਨ ਦੇ ਦਫ਼ਤਰ ਵੱਲ ਇੱਕ ਮਾਰਚ ਵੀ ਕੀਤਾ ਜਾ ਰਿਹਾ। ਪਰ ਵੱਡੀ ਗੱਲ ਇਹ ਹੈ ਕਿ ਇਸ ਪ੍ਰਦਰਸ਼ਨ ਵਿੱਚ ਸੀਨੀਅਰ ਆਗੂ ਚਰਨਜੀਤ ਸਿੰਘ ਮੁੜ ਤੋਂ ਗਾਇਬ ਹਨ। ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਸਾਰੇ ਆਗੂ ਪਹੁੰਚੇ ਹੋਏ ਹਨ, ਪਰ ਚੰਨੀ ਨਜ਼ਰ ਨਹੀਂ ਆ ਰਹੇ ਹਨ। ਜਿਸਤੋਂ ਬਾਅਦ ਵੱਡਾ ਸਵਾਲ ਮੁੜ ਤੋਂ ਖੜਾ ਹੋ ਗਿਆ ਹੈ ਕਿ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਹੋ ਗਿਆ ਹੈ? ਹਾਲਾਂਕਿ, ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਨਹੀਂ ਹਨ, ਪਰ ਚੰਨੀ ਦਾ ਨਾ ਪਹੁੰਚਣਾ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।
ਹਾਲਾਂਕਿ, ਕਾਂਗਰਸ ਦਾਅਵਾ ਕਰ ਚੁੱਕੀ ਹੈ ਕਿ ਹੁਣ ਪਾਰਟੀ ਦੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ। ਸਚਿਨ ਪਾਇਲਟ ਦੇ ਸੂਬਾ ਇੰਜਾਰਚ ਬਣਨ ਤੋਂ ਬਾਅਦ ਸਾਰੇ ਆਗੂ ਸੰਤੁਸ਼ਟ ਹਨ ਅਤੇ ਚੋਣ ਤਿਆਰੀਆਂ ਵਿੱਚ ਰੁੱਝ ਗਏ ਹਨ। ਪਰ ਹੁਣ ਜਦੋਂ ਕਾਂਗਰਸ ਆਗੂਆਂ ਵੱਲੋਂ ਇਨ੍ਹਾਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਚੰਨੀ ਦਾ ਸ਼ਾਮਲ ਨਾ ਹੋਣਾ ਕਿਤੇ ਨਾ ਕਿਤੇ ਆਪਣੇ ਆਪ ਇਹ ਇਸ਼ਾਰਾ ਕਰ ਰਿਹਾ ਹੈ ਕਿ ਹਾਲੇ ਵੀ ਪਾਰਟੀ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਹੈ।

ਚੰਨੀ-ਰੰਧਾਵਾ ਗੁੱਟ ਕਾਫੀ ਦਿਨ ਰਿਹਾ ਸੀ ਨਰਾਜ

ਭੁਪੇਸ਼ ਭਘੇਲ ਦੇ ਪੰਜਾਬ ਇੰਚਾਰਜ ਹੋਣ ਦੌਰਾਨ ਚੰਨੀ ਗੁੱਟ ਕਾਫੀ ਦਿਨਾਂ ਤੱਕ ਨਰਾਜ ਰਿਹਾ ਸੀ। ਸੋਸ਼ਲ ਮੀਡੀਆਂ ਤੇ ਇਸ਼ਾਰਿਆਂ ਹੀ ਇਸ਼ਾਰਿਆਂ ਵਿੱਚ ਨਰਾਜ਼ਗੀ ਜਤਾਈ ਵੀ ਜਾ ਰਹੀ ਸੀ। ਬਘੇਲ ਨੇ ਕਈ ਵਾਰ ਪੰਜਾਬ ਆ ਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਸਫਲ ਨਹੀਂ ਹੋ ਸਕੇ। ਚੰਨੀ ਅਤੇ ਵੜਿੰਗ ਵਿਚਾਲੇ ਡੂੰਘੇ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਰਹੇ ਸਨ। ਬਘੇਲ ਤੋਂ ਇਹ ਮਾਮਲਾ ਸੁਲਝਦਾ ਨਾ ਵੇਖ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਜਾਰਜ ਵੱਜੋਂ ਨਿਯੁਕਤ ਕੀਤਾ। ਸਚਿਨ ਦੇ ਪੰਜਾਬ ਆਉਣ ਤੇ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਚੰਨੀ ਅਤੇ ਵੜਿੰਗ ਨਿੱਘੀ ਗੱਲਬਾਤ ਕਰਦੇ ਵੀ ਨਜਰ ਆਏ ਸਨ।

ਸਚਿਨ ਪਾਇਲਟ ਪੰਜਾਬ 'ਚ ਯੁਵਾ ਆਗੂਆਂ ਦੀ ਬਣਾਉਣਗੇ ਟੀਮ, ਹਰੇਕ ਵਿਧਾਨ ਸਭਾ ਹਲਕੇ ਦੀ ਕਰਨਗੇ ਸਮੀਖਿਆ

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਥੋੜ੍ਹੀ ਦੇਰ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਇੱਕ ਮਾਰਚ ਕੀਤਾ ਜਾਵੇਗਾ। ਇਹ ਮਾਰਚ ਸੈਕਟਰ 17 ਵਿੱਚ ਆਰਬੀਆਈ ਦਫ਼ਤਰ ਦੇ ਨੇੜੇ ਸ਼ੁਰੂ ਹੋਵੇਗਾ ਅਤੇ ਚੋਣ ਕਮਿਸ਼ਨ ਦਫ਼ਤਰ ਤੱਕ ਜਾਰੀ ਰਹੇਗਾ।
ਮਾਰਚ ਤੋਂ ਪਹਿਲਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ, ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਲਈ ਇਹ ਮਾਰਚ ਆਯੋਜਿਤ ਕੀਤਾ ਹੈ।ਕਾਂਗਰਸ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਸੰਸਥਾਗਤ ਨਿਰਪੱਖਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਜਿਕਰਯੋਗ ਹੈ ਕਿ SIR ਰਾਹੀਂ ਦੇਸ਼ ਭਰ ਵਿੱਚ 13 ਕਰੋੜ ਤੋਂ ਵੱਧ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਇਸ ਦੌਰਾਨ, ਬੁੱਧਵਾਰ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿੱਚ ਘੱਟੋ-ਘੱਟ 14 ਵਾਰ SIR ਸੰਬੰਧੀ ਕਮਿਸ਼ਨ ਦੇ ਫੈਸਲਿਆਂ ਅਤੇ ਆਦੇਸ਼ਾਂ ‘ਤੇ ਇਤਰਾਜ਼ ਜਤਾਇਆ ਹੈ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

LEAVE A REPLY

Please enter your comment!
Please enter your name here