ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਤੋਂ ਇਲਾਵਾ ਪੁਲਿਸ ਵੀ ਮੌਕੇ ਤੇ ਪਹੁੰਚ ਗਈ।
ਹੁਸ਼ਿਆਰਪੁਰ-ਦਸੂਹਾ ਮਾਰਗ ਤੇ ਪਿੰਡ ਭੀਖੋਵਾਲ ਨੇੜੇ ਪੈਂਦੇ ਪਿੰਡ ਮੁਰਾਦਪੁਰ ਕੋਲ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਸਮੇਂ ਬੱਸ ਵਿੱਚ ਕਰੀਬ 50 ਬੱਚੇ ਸਵਾਰ ਸਨ। ਹਾਦਸੇ ਵਿੱਚ 2-3 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਹੈ, ਜਦਕਿ ਕਿਸੇ ਵੀ ਬੱਚੇ ਨੂੰ ਗੰਭੀਰ ਸੱਟ ਲੱਗਣ ਦੀ ਸੂਚਨਾ ਨਹੀਂ ਹੈ।
ਸਕੂਟਰੀ ਸਵਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਜਦੋਂ ਬੱਸ ਪਿੰਡ ਮੁਰਾਦਪੁਰ ਨੇੜੇ ਪਹੁੰਚੀ ਤਾਂ ਸੜਕ ਤੇ ਇੱਕ ਸਕੂਟਰੀ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਨੇ ਬੱਸ ਨੂੰ ਸੜਕ ਦੇ ਕਿਨਾਰੇ ਵੱਲ ਮੋੜ ਦਿੱਤਾ। ਇਸ ਦੌਰਾਨ ਬੱਸ ਖੇਤ ‘ਚ ਪਲਟ ਗਈ। ਬੱਸ ਦੇ ਪਲਟਦੇ ਹੀ ਅੰਦਰ ਬੈਠੇ ਬੱਚਿਆਂ ‘ਚ ਚੀਕ-ਪੁਕਾਰ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਤੇ ਰਾਹਗੀਰ ਮਦਦ ਲਈ ਮੌਕੇ ਤੇ ਪਹੁੰਚ ਗਏ। ਉਨ੍ਹਾਂ ਨੇ ਬੱਸ ‘ਚੋਂ ਬੱਚਿਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।
ਪੁਲਿਸ ਤੇ ਸਕੂਲ ਪ੍ਰਬੰਧਕ ਮੌਕੇ ਤੇ ਪਹੁੰਚੇ
ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਤੋਂ ਇਲਾਵਾ ਪੁਲਿਸ ਵੀ ਮੌਕੇ ਤੇ ਪਹੁੰਚ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ‘ਚ ਵੱਡੇ ਨੁਕਸਾਨ ਹੋਣ ਤੋਂ ਬਚਾਅ ਰਿਹਾ। 2-3 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਘਟਨਾ ਸਬੰਧੀ ਅਗਲੀ ਜਾਂਚ ਜਾਰੀ ਹੈ।