Home latest News ਮੀਤ ਹੇਅਰ ਨੇ ਕੀਤਾ ਬਰਨਾਲਾ ਕ੍ਰਿਕਟ ਚੈਂਪੀਅਨਸ਼ਿਪ ਲੀਗ ਦਾ ਐਲਾਨ, 1 ਤੋਂ...

ਮੀਤ ਹੇਅਰ ਨੇ ਕੀਤਾ ਬਰਨਾਲਾ ਕ੍ਰਿਕਟ ਚੈਂਪੀਅਨਸ਼ਿਪ ਲੀਗ ਦਾ ਐਲਾਨ, 1 ਤੋਂ 7 ਅਕਤੂਬਰ ਤੱਕ ਰਜਿਸਟ੍ਰੇਸ਼ਨ, ਟੀਮਾਂ ਨੂੰ ਮਿਲੇਗਾ ਮੁਫ਼ਤ ਕ੍ਰਿਕਟ ਬੈਟ ਤੇ ਖੇਡ ਸਮਾਨ

4
0

ਬਰਨਾਲਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਕ੍ਰਿਕਟ ਚੈਂਪੀਅਨਸ਼ਿਪ ਲੀਗ ਕਰਵਾਉਣ ਦਾ ਐਲਾਨ ਕੀਤਾ ਹੈ।

ਬਰਨਾਲਾ ਦੇ ਲੋਕਾਂ ਨੂੰ ਇੱਕ ਹੋਰ ਵੱਡੀ ਸੌਗਾਤ ਦੇਣ ਦਾ ਐਲਾਨ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹੰਡਿਆਇਆ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਸਟੇਡੀਅਮ ਦਾ ਨਿਰਮਾਣ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਟੇਡੀਅਮ ਦਾ ਨਿਰਮਾਣ ਇਸੇ ਮਹੀਨੇ ਦੇ ਅੰਤ ਤੱਕ ਸ਼ੁਰੂ ਹੋਣ ਦੀ ਉਮੀਦ ਹੈ। ਇਸ ਲਈ 1 ਤੋਂ 7 ਅਕਤੂਬਰ ਤੱਕ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਟੂਰਨਾਮੈਂਟ ਦੀ ਸ਼ੁਰੂਆਤ 9 ਅਕਤੂਬਰ ਤੋਂ ਹੋਵੇਗੀ।ਖ਼ਾਸ ਗੱਲ ਇਹ ਹੈ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਫੀਸ ਨਹੀਂ ਰੱਖੀ ਗਈ ਹੈ ਅਤੇ ਖਿਡਾਰੀਆਂ ਲਈ ਉਮਰ ਦੀ ਵੀ ਕੋਈ ਸੀਮਾ ਨਹੀਂ ਹੈ।
ਟੂਰਨਾਮੈਂਟ ਵਿੱਚ ਜੇਤੂ ਟੀਮ ਨੂੰ 3 ਲੱਖ ਰੁਪਏ, ਦੂਜੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ ਡੇਢ ਲੱਖ ਰੁਪਏ, ਤੀਜੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 1 ਲੱਖ ਰੁਪਏ ਅਤੇ ਚੌਥੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 51 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਜੇਤੂ ਟੀਮ ਨੂੰ ਇਨਾਮੀ ਰਾਸ਼ੀ ਤੋਂ ਇਲਾਵਾ, ਸਬੰਧਤ ਪਿੰਡ ਜਾਂ ਵਾਰਡ ਦੇ ਵਿਕਾਸ ਲਈ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਟੀਮਾਂ ਨੂੰ ਮਿਲੇਗਾ ਮੁਫ਼ਤ ਸਮਾਨ

ਮੀਤ ਹੇਅਰ ਨੇ ਆਪਣੇ ਸੰਸਦ ਮੈਂਬਰ ਕੋਟੇ ਵਿੱਚੋਂ 6 ਲੱਖ ਰੁਪਏ ਦੀ ਵਾਧੂ ਗ੍ਰਾਂਟ ਦੇਣ ਦੀ ਵੀ ਗੱਲ ਕਹੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਸੂਬੇ ਵਿੱਚ ਖੇਡਾਂ ਦਾ ਬਜਟ 147 ਕਰੋੜ ਰੁਪਏ ਤੋਂ ਵਧਾ ਕੇ 1800 ਕਰੋੜ ਰੁਪਏ ਕੀਤਾ ਗਿਆ ਹੈ। ਟੂਰਨਾਮੈਂਟ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਟੀਮਾਂ ਨੂੰ ਮੁਫ਼ਤ ਵਿੱਚ ਵਧੀਆ ਕੁਆਲਿਟੀ ਦੇ ਕ੍ਰਿਕਟ ਬੈਟ ਅਤੇ ਹੋਰ ਖੇਡ ਸਮੱਗਰੀ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਬੱਚਿਆਂ-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਪਹਿਲ

ਮੀਤ ਹੇਅਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਖੇਡ ਦੇ ਮੈਦਾਨ ਤੱਕ ਲਿਆਉਣਾ ਹੈ। ਪਿੰਡਾਂ ਵਿੱਚ ਲੋੜ ਮੁਤਾਬਕ ਇੱਕ ਤੋਂ ਵੱਧ ਟੀਮਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉੱਥੇ ਹੀ ਸ਼ਹਿਰ ਵਿੱਚ ਵਾਰਡ ਅਨੁਸਾਰ ਟੀਮਾਂ ਬਣਾਈਆਂ ਜਾਣਗੀਆਂ। ਜੇਕਰ ਕਿਸੇ ਵਾਰਡ ਦੀ ਟੀਮ ਪੂਰੀ ਨਹੀਂ ਹੁੰਦੀ ਤਾਂ ਉਸ ਨਾਲ ਲੱਗਦੇ ਦੂਜੇ ਵਾਰਡ ਦੇ ਖਿਡਾਰੀਆਂ ਨੂੰ ਟੀਮ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਹਾਲਾਂਕਿ, ਇੱਕ ਟੀਮ ਵਿੱਚ ਵੱਧ ਤੋਂ ਵੱਧ ਦੋ ਵਾਰਡਾਂ ਦੇ ਖਿਡਾਰੀ ਹੀ ਸ਼ਾਮਲ ਹੋ ਸਕਣਗੇ। ਇਹ ਟੂਰਨਾਮੈਂਟ ਬਰਨਾਲਾ ਦੇ ਕਾਲਾ ਮਹਿਲ ਸਟੇਡੀਅਮ, ਪਿੰਡ ਕਰਮਗੜ੍ਹ, ਪਿੰਡ ਖੁੱਡੀ ਕਲਾਂ ਅਤੇ ਦਾਨਗੜ੍ਹ ਸਮੇਤ ਚਾਰ ਥਾਵਾਂ ‘ਤੇ ਕਰਵਾਇਆ ਜਾਵੇਗਾ।
ਰਜਿਸਟ੍ਰੇਸ਼ਨ ਲਈ ਖਿਡਾਰੀਆਂ ਨੂੰ ਆਪਣੇ ਆਧਾਰ ਕਾਰਡ ਜਮ੍ਹਾਂ ਕਰਵਾਉਣੇ ਪੈਣਗੇ। ਇਸ ਦੇ ਨਾਲ ਹੀ, ਸਬੰਧਤ ਪਿੰਡ ਦੇ ਸਰਪੰਚ ਜਾਂ ਸ਼ਹਿਰ ਦੇ ਸਥਾਨਕ ਕੌਂਸਲਰ ਤੋਂ ਇਸ ਗੱਲ ਦੀ ਪੁਸ਼ਟੀ ਕਰਵਾਉਣੀ ਹੋਵੇਗੀ ਕਿ ਖਿਡਾਰੀ ਉਸੇ ਪਿੰਡ ਜਾਂ ਵਾਰਡ ਦੇ ਵਸਨੀਕ ਹਨ। ਟੂਰਨਾਮੈਂਟ ਵਿੱਚ ਉਮਰ ਦੀ ਕੋਈ ਸੀਮਾ ਨਹੀਂ ਰੱਖੀ ਗਈ ਹੈ। ਇਸ ਵਿੱਚ ਪਿਤਾ ਅਤੇ ਪੁੱਤਰ ਵੀ ਇਕੱਠੇ ਖੇਡ ਸਕਦੇ ਹਨ। ਮੈਚ ਕਾਸਕੋ ਬਾਲ ਨਾਲ ਕਰਵਾਏ ਜਾਣਗੇ।

LEAVE A REPLY

Please enter your comment!
Please enter your name here