Home latest News ਪੱਟੀ ਤੋਂ AAP ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ...

ਪੱਟੀ ਤੋਂ AAP ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਸ਼ੇਅਰ ਕਰਕੇ ਸਮਰਥਕਾਂ ਦਾ ਕੀਤਾ ਧੰਨਵਾਦ

17
0
ਪੱਟੀ ਤੋਂ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਸਮਰਥਕਾਂ ਅਤੇ ਪੱਟੀ ਹਲਕੇ ਦੇ ਲੋਕਾਂ ਨੂੰ ਆਪਣੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਭੁੱਲਰ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਉਹ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ (DM) ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪਾਰਟੀ ਨੇ ਭੁੱਲਰ ਦੀ ਗੈਰ-ਮੌਜੂਦਗੀ ਵਿੱਚ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ।

LEAVE A REPLY

Please enter your comment!
Please enter your name here