Home latest News ਪੰਜਾਬ ‘ਚ AAP ਉਮੀਦਵਾਰਾਂ ਦੀ ਦੂਜੀ ਲਿਸਟ ਅੱਜ ਹੋ ਸਕਦੀ ਹੈ ਜਾਰੀ,...

ਪੰਜਾਬ ‘ਚ AAP ਉਮੀਦਵਾਰਾਂ ਦੀ ਦੂਜੀ ਲਿਸਟ ਅੱਜ ਹੋ ਸਕਦੀ ਹੈ ਜਾਰੀ, ਸ਼ਾਮ 4 ਵਜੇ ਦਿੱਲੀ ਵਿੱਚ PAC ਦੀ ਮੀਟਿੰਗ

8
0
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਦੀ ਦੂਜੀ ਲਿਸਟ ਅੱਜ (12 ਨਵੰਬਰ) ਜਾਰੀ ਹੋ ਸਕਦੀ ਹੈ। ਇਸ ਨੂੰ ਲੈ ਕੇ ਦਿੱਲੀ ਵਿੱਚ ਸ਼ਾਮ 4 ਵਜੇ AAP ਦੀ ਪੋਲੀਟੀਕਲ ਅਫੇਅਰਜ਼ ਕਮੇਟੀ (PAC) ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਚੁੱਕੇ ਹਨ। ਪਾਰਟੀ ਸੂਤਰਾਂ ਮੁਤਾਬਕ, ਇਸ ਸੂਚੀ ਵਿੱਚ 6 ਮੰਤਰੀਆਂ ਦੀਆਂ ਸੀਟਾਂ ਬਾਰੇ ਫੈਸਲਾ ਹੋ ਸਕਦਾ ਹੈ। ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁੱਲ 15 ਮੰਤਰੀ ਹਨ। ਹੁਣ ਤੱਕ ਸਿਰਫ਼ ਮੁੱਖ ਮੰਤਰੀ ਮਾਨ ਨੂੰ ਧੂਰੀ ਅਤੇ ਜੇਲ੍ਹ ਵਿੱਚ ਬੰਦ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਵੈਸਟ ਤੋਂ ਟਿਕਟ ਦਿੱਤੀ ਗਈ ਹੈ।
ਇਸ ਸੂਚੀ ਵਿੱਚ ਕੁਝ ਵਿਧਾਇਕਾਂ ਦੀਆਂ ਟਿਕਟਾਂ ਵੀ ਕੱਟੀਆਂ ਜਾ ਸਕਦੀਆਂ ਹਨ। ਸੂਚੀ ਵਿੱਚ 15 ਤੋਂ 20 ਉਮੀਦਵਾਰਾਂ ਦੇ ਨਾਂ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟਾਂ ਦਿੱਤੀਆਂ ਗਈਆਂ ਸਨ।

LEAVE A REPLY

Please enter your comment!
Please enter your name here