Home Desh ਡਿਬਰੂਗੜ੍ਹ ਜੇਲ੍ਹ ‘ਚੋਂ ਨਿਕਲੇ MP ਅੰਮ੍ਰਿਤਪਾਲ ਦੀ ਪਹਿਲੀ ਝਲਕ ਆਈ ਸਾਹਮਣੇ, ਸੁਰੱਖਿਆ...

ਡਿਬਰੂਗੜ੍ਹ ਜੇਲ੍ਹ ‘ਚੋਂ ਨਿਕਲੇ MP ਅੰਮ੍ਰਿਤਪਾਲ ਦੀ ਪਹਿਲੀ ਝਲਕ ਆਈ ਸਾਹਮਣੇ, ਸੁਰੱਖਿਆ ਹੇਠ ਪੰਜਾਬ ਲਈ ਰਵਾਨਾ

5
0

ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਰਵਾਨਾ ਹੋ ਚੁੱਕੀ ਹੈ। ਇਸ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਪਹਿਲਾਂ ਜੇਲ੍ਹ ਤੋਂ ਬਾਹਰ ਆਉਂਦੇ ਹੋਏ ਅਤੇ ਫਿਰ ਹਵਾਈ ਅੱਡੇ (ਏਅਰਪੋਰਟ) ਦੇ ਅੰਦਰ ਜਾਂਦੇ ਹੋਏ ਦਿਖਾਈ ਦਿੱਤੇ ਹਨ। ਪੁਲਿਸ ਦੀ ਟੀਮ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪਹਿਲਾਂ ਦਿੱਲੀ ਪਹੁੰਚੇਗੀ ਅਤੇ ਉੱਥੋਂ ਫਲਾਈਟ ਰਾਹੀਂ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਉਹ ਸਾਢੇ 3 ਸਾਲਾਂ ਦੇ ਲੰਬੇ ਵਕਫ਼ੇ ਮਗਰੋਂ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਸੰਸਦ ਮੈਂਬਰ ਭਲਕੇ (21 ਨਵੰਬਰ) ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਇਸ ਦੇ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਨੂੰ ਫ਼ਿਲਹਾਲ ਕਿਸ ਥਾਂ ‘ਤੇ ਰੱਖਿਆ ਜਾਵੇਗਾ, ਇਸ ਬਾਰੇ ਸੁਰੱਖਿਆ ਕਾਰਨਾਂ ਕਰਕੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਅਤੇ ਵਾਪਸ ਡਿਬਰੂਗੜ੍ਹ ਜੇਲ੍ਹ ਲਿਜਾਣ ਦੇ ਖ਼ਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖ਼ਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।

LEAVE A REPLY

Please enter your comment!
Please enter your name here