Home Crime ਦਿੱਲੀ: ਸ਼ਰਾਬ ਪਾਰਟੀ ਤੋਂ ਬਾਅਦ ਕੈਫੇ ‘ਚ 22 ਸਾਲਾ ਲੜਕੀ ਨਾਲ ਦਰਿੰਦਗੀ;...

ਦਿੱਲੀ: ਸ਼ਰਾਬ ਪਾਰਟੀ ਤੋਂ ਬਾਅਦ ਕੈਫੇ ‘ਚ 22 ਸਾਲਾ ਲੜਕੀ ਨਾਲ ਦਰਿੰਦਗੀ; 3 ਮੁਲਜ਼ਮ ਗ੍ਰਿਫ਼ਤਾਰ

4
0
ਦਿੱਲੀ ਦੇ ਪ੍ਰੀਤ ਵਿਹਾਰ ਇਲਾਕੇ ‘ਚ 22 ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਕੈਫੇ ‘ਚ ਪਾਰਟੀ ਦੌਰਾਨ ਦੋ ਨੌਜਵਾਨਾਂ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ, ਜਦਕਿ ਉੱਥੇ ਮੌਜੂਦ ਹੋਰ ਲੋਕਾਂ ਨੇ ਵੀ ਮੁਲਜ਼ਮਾਂ ਦਾ ਸਾਥ ਦਿੱਤਾ। ਪੀੜਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਸਮੂਹਿਕ ਜਬਰ ਜਨਾਹ ਸਮੇਤ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਦੋ ਔਰਤਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਹੋਰ ਮੁਲਜ਼ਮਾਂ ਦੀ ਭਾਲ ‘ਚ ਪੁਲਿਸ ਟੀਮਾਂ ਜੁਟੀਆਂ ਹੋਈਆਂ ਹਨ। ਇਹ ਘਟਨਾ ਕੜਕੜਡੂਮਾ ਇਲਾਕੇ ਦੇ ਇੱਕ ਕੈਫੇ ਨਾਲ ਸਬੰਧਤ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੀੜਤਾ ਸਾਰੇ ਮੁਲਜ਼ਮਾਂ ਨੂੰ ਪਹਿਲਾਂ ਤੋਂ ਜਾਣਦੀ ਸੀ। ਇਨ੍ਹਾਂ ‘ਚੋਂ ਕੁਝ ਲੋਕ ਉਸ ਦੇ ਨਾਲ ਹੀ ਕੈਫੇ ‘ਚ ਕੰਮ ਕਰਦੇ ਸਨ, ਜਦਕਿ ਕੁਝ ਹੋਰ ਕੈਫੇ ਨਾਲ ਜੁੜੇ ਹੋਏ ਸਨ। ਜਾਣਕਾਰੀ ਮੁਤਾਬਕ ਲੜਕੀ ਆਪਣੇ ਜਾਣਕਾਰਾਂ ਨਾਲ ਪਾਰਟੀ ਕਰਨ ਲਈ ਪ੍ਰੀਤ ਵਿਹਾਰ ਸਥਿਤ ਇੱਕ ਕੈਫੇ ‘ਚ ਗਈ ਸੀ।
ਪੁਲਿਸ ਮੁਤਾਬਕ ਬੀਤੀ ਰਾਤ ਲੜਕੀ ਸਮੇਤ ਕੁੱਲ ਸੱਤ ਲੋਕ ਕੈਫੇ ‘ਚ ਪਹੁੰਚੇ ਸਨ। ਇਹ ਕੈਫੇ ਰਾਤ ਕਰੀਬ 11:30 ਵਜੇ ਬੰਦ ਹੋ ਚੁੱਕਾ ਸੀ। ਹਾਲਾਂਕਿ, ਗਰੁੱਪ ‘ਚ ਸ਼ਾਮਲ ਇੱਕ ਵਿਅਕਤੀ ਕੋਲ ਕੈਫੇ ਦੀ ਚਾਬੀ ਸੀ। ਇਸੇ ਚਾਬੀ ਦੀ ਮਦਦ ਨਾਲ ਦੇਰ ਰਾਤ ਕੈਫੇ ਨੂੰ ਮੁੜ ਖੋਲ੍ਹਿਆ ਗਿਆ ਤੇ ਸਾਰਿਆਂ ਨੇ ਉੱਥੇ ਪਾਰਟੀ ਕੀਤੀ।
ਦੇਰ ਰਾਤ ਤੱਕ ਚੱਲੀ ਪਾਰਟੀ, ਸ਼ਰਾਬ ਪੀਣ ਦਾ ਵੀ ਇਲਜ਼ਾਮ
ਦੱਸਿਆ ਜਾ ਰਿਹਾ ਹੈ ਕਿ ਕੈਫੇ ‘ਚ ਮੌਜੂਦ ਸਾਰੇ ਲੋਕਾਂ ਨੇ ਸ਼ਰਾਬ ਪੀਤੀ। ਇਸ ਤੋਂ ਬਾਅਦ ਸਵੇਰੇ ਕਰੀਬ 3:30 ਵਜੇ ਸਾਰੇ ਉੱਥੋਂ ਬਾਹਰ ਨਿਕਲੇ। ਕੁਝ ਸਮੇਂ ਬਾਅਦ ਲੜਕੀ ਨੇ ਇਲਜ਼ਾਮ ਲਗਾਇਆ ਕਿ ਦੋ ਨੌਜਵਾਨਾਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਹੈ। ਪੀੜਤਾ ਦਾ ਇਹ ਵੀ ਇਲਜ਼ਾਮ ਹੈ ਕਿ ਇਸ ਦੌਰਾਨ ਉੱਥੇ ਮੌਜੂਦ ਹੋਰ ਲੋਕਾਂ ਨੇ ਵੀ ਮੁਲਜ਼ਮਾਂ ਦਾ ਸਾਥ ਦਿੱਤਾ।
ਘਟਨਾ ਤੋਂ ਬਾਅਦ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਪਾਰਟੀ ‘ਚ ਸ਼ਾਮਲ ਸਾਰੇ ਲੋਕਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਘਟਨਾ ਸਮੇਂ ਕੈਫੇ ‘ਚ ਕੀ ਕੁਝ ਹੋਇਆ ਤੇ ਕਿਸ ਵਿਅਕਤੀ ਦੀ ਕੀ ਭੂਮਿਕਾ ਸੀ।
ਦੋ ਔਰਤਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
ਲੜਕੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਸਮੂਹਿਕ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਹੁਣ ਤੱਕ ਦੋ ਔਰਤਾਂ ਤੇ ਇੱਕ ਪੁਰਸ਼ ਸਮੇਤ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਜਾਂਚ ਏਜੰਸੀਆਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਘਟਨਾ ਨਾਲ ਜੁੜੇ ਤੱਥਾਂ ਤੇ ਹਾਲਾਤਾਂ ਦਾ ਪਤਾ ਲਗਾਉਣ ‘ਚ ਜੁਟੀਆਂ ਹੋਈਆਂ ਹਨ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕਥਿਤ ਘਟਨਾ ‘ਚ ਸ਼ਾਮਲ ਲੋਕਾਂ ਦੀ ਕੀ ਭੂਮਿਕਾ ਸੀ ਤੇ ਪਾਰਟੀ ਦੌਰਾਨ ਘਟਨਾਕ੍ਰਮ ਕਿਸ ਤਰ੍ਹਾਂ ਅੱਗੇ ਵਧਿਆ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here