Home latest News 70 ਸੀਟਾਂ ‘ਤੇ ਨਵੇਂ ਉਮੀਦਵਾਰ ਉਤਾਰੇ ਕਾਂਗਰਸ, ਰਾਜਾ ਵੜਿੰਗ ਨੇ ਮੀਟਿੰਗ ‘ਚ...

70 ਸੀਟਾਂ ‘ਤੇ ਨਵੇਂ ਉਮੀਦਵਾਰ ਉਤਾਰੇ ਕਾਂਗਰਸ, ਰਾਜਾ ਵੜਿੰਗ ਨੇ ਮੀਟਿੰਗ ‘ਚ ਰੱਖਿਆ ਸੁਝਾਅ; ਟਿਕਟ ਵਾਅਦੇ ‘ਤੇ ਵੀ ਦਿੱਤੀ ਪ੍ਰਤੀਕਿਰਿਆ

1
0
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਨੂੰ 70 ਸੀਟਾਂ ‘ਤੇ ਨਵੇਂ ਚਿਹਰਿਆਂ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸੁਝਾਅ ਉਨ੍ਹਾਂ ਨੇ ਬੀਤੇ ਦਿਨੀਂ ਚੋਣਾਂ ਸਬੰਧੀ ਹੋਈ ਪਾਰਟੀ ਦੀ ਮੀਟਿੰਗ ‘ਚ ਵੀ ਰੱਖਿਆ ਸੀ।
ਆਗੂਆਂ ਵੱਲੋ ਟਿਕਟਾਂ ਦੇ ਵਾਅਦੇ ‘ਤੇ ਵੀ ਬੋਲੇ ਵੜਿੰਗ
ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਈਕਲ ਯਾਤਰਾ ਦੌਰਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਉਮੀਦਵਾਰ ਵਜੋਂ ਪੇਸ਼ ਕਰਨ ਤੇ ਉਨ੍ਹਾਂ ਨੂੰ ਮੰਤਰੀ ਬਣਾਉਣ ਸਬੰਧੀ ਪੁੱਛੇ ਗਏ ਸਵਾਲ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਕੋਲ ਕਿਸੇ ਨੂੰ ਟਿਕਟ ਦੇਣ ਦਾ ਅਧਿਕਾਰ ਨਹੀਂ ਹੈ। ਇਹ ਫੈਸਲੇ ਪਾਰਟੀ ਹਾਈਕਮਾਂਡ ਵੱਲੋਂ ਹੀ ਕੀਤੇ ਜਾਂਦੇ ਹਨ।
ਟਿਕਟਾਂ ਦਾ ਫੈਸਲਾ ਸਿਰਫ਼ ਹਾਈਕਮਾਂਡ ਕਰਦੀ ਹੈ: ਰਾਜਾ ਵੜਿੰਗ
ਟਿਕਟਾਂ ਦੀ ਵੰਡ ਨੂੰ ਲੈ ਕੇ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਦਾ ਕੋਈ ਵੀ ਆਗੂ ਆਪਣੇ ਪੱਧਰ ‘ਤੇ ਕਿਸੇ ਉਮੀਦਵਾਰ ਦੀ ਟਿਕਟ ਦਾ ਐਲਾਨ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਬਤੌਰ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਹੋਣ ਦੇ ਨਾਤੇ ਮੈਂ ਵੀ ਆਪਣੀ ਟਿਕਟ ਦਾ ਐਲਾਨ ਖ਼ੁਦ ਨਹੀਂ ਕਰ ਸਕਦਾ।
ਉਨ੍ਹਾਂ ਮੁਤਾਬਕ ਟਿਕਟਾਂ ਦਾ ਐਲਾਨ ਕਰਨ ਦਾ ਅਧਿਕਾਰ ਸਿਰਫ਼ ਪਾਰਟੀ ਹਾਈਕਮਾਂਡ ਕੋਲ ਹੈ, ਜਿਸ ‘ਚ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਤੇ ਸਚਿਨ ਪਾਇਲਟ ਸਮੇਤ ਸੀਨੀਅਰ ਆਗੂ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਕਾਂਗਰਸ ‘ਚ ਉਮੀਦਵਾਰਾਂ ਦੀ ਚੋਣ ਇੱਕ ਨਿਰਧਾਰਤ ਪ੍ਰਕਿਰਿਆ ਰਾਹੀਂ ਹੁੰਦੀ ਹੈ। ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦੀ ਸਕ੍ਰੀਨਿੰਗ ਕਮੇਟੀ ਵੱਲੋਂ ਜਾਂਚ ਕੀਤੀ ਜਾਂਦੀ ਹੈਅਤੇ ਉਨ੍ਹਾਂ ਦੇ ਹੱਕ ‘ਚ ਤੱਥ ਤੇ ਰਿਪੋਰਟਾਂ ਪੇਸ਼ ਕੀਤੀਆਂ ਜਾਂਦੀਆਂ ਹਨ। ਇਸ ਤੋਂ ਬਾਅਦ ਸੈਂਟਰਲ ਇਲੈਕਸ਼ਨ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here