Home latest News ਰੋਪੜ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ...

ਰੋਪੜ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ; 3 ਲੋਕਾਂ ਦੀ ਮੌਤ

2
0
ਪਨਗਰ ਅਧੀਨ ਪੈਂਦੇ ਇਲਾਕੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ‘ਤੇ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ, ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੇ 5 ਵਾਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਹੋਇਆ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ। ਟਿੱਪਰ ਦੇ ਹੇਠਾਂ ਦੱਬਣ ਕਾਰਨ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ, ਜਿਸ ਵਿੱਚ ਸਵਾਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਗਿਆ।
ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ ਅਤੇ ਸਥਾਨਕ ਲੋਕਾਂ ਤੇ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਇਸ ਭਿਆਨਕ ਟੱਕਰ ਅਤੇ ਟਿੱਪਰ ਹੇਠਾਂ ਦੱਬਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੁਲਿਸ ਅਤੇ ਬਚਾਅ ਟੀਮਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਕਰੇਨ ਅਤੇ ਜੇ.ਸੀ.ਬੀ. (JCB) ਮਸ਼ੀਨਾਂ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਹਟਾਉਣ ਅਤੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਣ ਦੀ ਕਾਰਵਾਈ ਕੀਤੀ ਗਈ। ਹਾਦਸੇ ਕਾਰਨ ਉਕਤ ਮਾਰਗ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋਈ, ਜਿਸ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਸੁਚਾਰੂ ਕਰਵਾਇਆ ਗਿਆ।

 

LEAVE A REPLY

Please enter your comment!
Please enter your name here